ਬੀਡੀਪੀਓ ਦਫ਼ਤਰ ਡੇਰਾਬੱਸੀ ਵਿੱਚ ਲਗਾਇਆ ਗਿਆ ਤੀਜਾ ਲੋਨ ਕਮ ਸਵੈ-ਰੁਜ਼ਗਾਰ ਮੇਲਾ

ਵਿੱਤੀ ਵਰੇ ਦੌਰਾਨ 10418 ਬਿਨੈਕਾਰਾਂ ਨੂੰ ਸਵੈ-ਰੁਜ਼ਗਾਰ ਲਈ ਕਰਜ਼ੇ ਕਰਵਾਏ ਗਏ ਮਨਜੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਅਤੇ ਸਵੈ-ਰੁਜ਼ਗਰ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਅਧੀਨ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਮੋਹਾਲੀ ਵੱਲੋਂ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਲਾਕ ਪੱਧਰ ਤੇ ਸਵੈ-ਰੁਜਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਲੋਨ ਮੇਲਿਆਂ ਵਿੱਚ ਵੱਖ-ਵੱਖ ਬੈਕਾਂ ਅਤੇ ਸਵੈ-ਰੁਜ਼ਗਾਰ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਪ੍ਰਾਰਥੀਆਂ ਨੂੰ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਇਆ ਜਾ ਰਹੀਆਂ ਸਵੈ-ਰੁਜ਼ਾਗਰ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਮੌਕੇ ਤੇ ਹੀ ਲੋਨ ਸਬੰਧੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ 250 ਪ੍ਰਾਰਥੀ ਪੁਹੰਚੇ ਅਤੇ ਇਨ੍ਹਾਂ ’ਚੋਂ 75 ਪ੍ਰਾਰਥੀਆਂ ਵੱਲੋਂ ਸਵੈਰੋਜ਼ਗਾਰ ਸਕੀਮਾਂ ਹੇਠ ਦਿੱਤੇ ਜਾ ਰਹੀਆਂ ਸੇਵਾਵਾਂ ਪ੍ਰਤੀ ਸਹਿਮਤੀ ਪ੍ਰਗਟਾਈ।
ਇਸ ਮੌਕੇ ਸੰਦੀਪ ਕੁਮਾਰ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਮੇਲਿਆਂ ਦੀ ਲੜੀ ਵਿੱਚ ਤੀਜਾ ਅਤੇ ਆਖਰੀ ਸਵੈ-ਰੁਜ਼ਗਾਰ-ਕਮ-ਲੋਨ ਮੇਲਾ ਬੀਡੀਪੀਓ ਦਫਤਰ ਡੇਰਾਬਸੀ ਵਿਖੇ ਲਗਾਈਆ ਗਿਆ ਅਤੇ ਇਸ ਮੇਲੇ ਵਿੱਚ 22 ਬੈਂਕਾਂ ਦੇ ਨੁਮਾਇੰਦੇ ਅਤੇ 10 ਸਵੈ-ਰੁਜ਼ਗਾਰ ਏਜੰਸੀਆਂ ਜਿਵੇਂ ਕਿ ਐਸਸੀ ਕਾਰਪੋਰੇਸ਼ਨ, ਬੈਕਫਿੰਕੋ, ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਆਰਸੇਟੀ, ਖੇਤੀਬਾੜੀ ਵਿਭਾਗ ਨੇ ਭਾਗ ਲਿਆ।
ਇਸ ਮੌਕੇ ਪਹੁੰਚੇ ਡੇਰਾਬੱਸੀ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਿੰਦਰ ਸਿੰਘ ਢਿੱਲੋਂ ਨੇ ਰੁਜ਼ਕਾਰ ਮੇਲੇ ਦਾ ਜਾਇਜ਼ਾ ਲਿਆ ਅਤੇ ਕੁਝ ਪ੍ਰਾਰਥੀਆਂ ਨੂੰ ਲੋਨ ਸੈਕਸ਼ਨ ਪੱਤਰ ਵੀ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੜਾਅਵਾਰ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਨ੍ਹਾਂ ’ਚੋਂ ਘਰ-ਘਰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਵੀ ਇਕ ਹੈ। ਇਸ ਮੌਕੇ ਸੁਖਚੈਨ ਸਿੰਘ ਬੀਡੀਪੀਓ ਡੇਰਾਬਸੀ ਨੇ ਵੀ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਮੁਹਾਲੀ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਵੀ ਵਿਸ਼ੇਸ਼ ਤੌਰ ’ਤੇ ਭਾਗ ਲਿਆ।
ਇਸ ਮੇਲੇ ਵਿੱਚ ਉਪਕਾਰ ਸਿੰਘ ਮੈਨੇਜਰ ਜ਼ਿਲ੍ਹਾ ਲੀਡ ਬੈਂਕ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਾਲ 7800 ਪ੍ਰਾਰਥੀਆਂ ਨੂੰ ਲੋਨ ਸਕੀਮਾਂ ਦਾ ਲਾਭ ਦੇਣ ਦਾ ਟੀਚਾ ਦਿੱਤਾ ਗਿਆ ਸੀ ਜਿਸਦੇ ਸਨਮੁੱਖ 10418 ਪ੍ਰਾਰਥੀਆਂ ਨੂੰ ਸਵੈਰੁਜ਼ਗਾਰ ਅਪਣਾਉਣ ਲਈ ਕਰਜੇ ਮਨਜ਼ੂਰ ਕਰਵਾਏ ਗਏ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…