ਸਵੈ ਰੁਜ਼ਗਾਰ ਅਪਣਾਉਣ ਦੇ ਇੱਛੁਕ ਨੌਜਵਾਨਾਂ ਲਈ ਦਸੰਬਰ ਮਹੀਨੇ ਵਿੱਚ ਲਗਾਏ ਜਾਣਗੇ ਲੋਨ ਮੇਲੇ

18 ਸਾਲ ਤੋਂ 65 ਸਾਲ ਦੀ ਉਮਰ ਵਾਲੇ ਲੈ ਸਕਣਗੇ ਸਵੈ ਰੁਜ਼ਗਾਰ ਮੇਲਿਆਂ ਵਿੱਚ ਕਰਜ਼ਾ

ਵੱਖ-ਵੱਖ ਬੈਂਕ ਦੇ ਨੁਮਾਇੰਦੇ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹੋਣਗੇ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਾਉਣ ਤੋਂ ਇਲਾਵਾ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਰਾਜੀਵ ਕੁਮਾਰ ਗੁਪਤਾ ਨੇ ਸਵੈ ਰੁਜ਼ਗਾਰ ਅਪਣਾਉਣ ਦੇ ਇੱਛੁਕ ਨੌਜਵਾਨਾਂ ਲਈ ਲੋਨ ਮੇਲੇ ਲਗਾਉਣ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਦਸੰਬਰ ਮਹੀਨੇ ਵਿੱਚ ਸਵੈ ਰੁਜ਼ਗਾਰ ਸਬੰਧੀ ਲੋਨ ਮੇਲੇ ਲਗਾਏ ਜਾਣਗੇ ਜੋ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਵਿੱਚ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਵੈ ਰੁਜ਼ਗਾਰ-ਕਮ-ਲੋਨ ਮੇਲਿਆਂ ਵਿੱਚ ਜਿਹੜੇ ਪ੍ਰਾਰਥੀ ਲੋਨ ਲੈਣ ਦੇ ਚਾਹਵਾਨ ਹੋਣਗੇ ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪੀਐਮਈਜੀਪੀ, ਸਟੈਂਡਅਪ ਇੰਡੀਆ ਤਹਿਤ ਲੋਨ ਲੈ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਸ੍ਰੀਮਤੀ ਹਰਪ੍ਰੀਤ ਬਰਾੜ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ/ਪ੍ਰਾਈਵੇਟ ਬੈਂਕ ਅਤੇ ਸਵੈ-ਰੁਜ਼ਗਾਰ ਨਾਲ ਸਬੰਧਤ ਵਿਭਾਗਾਂ ਵੱਲੋਂ ਇਨ੍ਹਾਂ ਮੇਲਿਆਂ ਵਿੱਚ ਭਾਗ ਲਿਆ ਜਾਵੇਗਾ। ਲੋਨ ਲੈਣ ਦੇ ਚਾਹਵਾਨ ਪ੍ਰਾਰਥੀਆਂ ਦੀ ਉਮਰ ਸੀਮਾ 18 ਸਾਲ ਤੋਂ 65 ਸਾਲ ਤੱਕ ਹੋਣੀ ਚਾਹੀਦੀ ਹੈ। ਮੇਲੇ ਵਿੱਚ ਮੌਕੇ ਤੇ ਹੀ ਪ੍ਰਾਰਥੀ ਆਪਣਾ ਫਾਰਮ ਭਰਕੇ ਲੋਨ ਦੇ ਲਈ ਅਪਲਾਈ ਕਰ ਸਕਣਗੇ।
ਘਰ ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਇਹ ਸਵੈ ਰੁਜ਼ਗਾਰ-ਕਮ-ਲੋਨ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀਈਓ ਮਨਜੇਸ਼ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਡੇਅਰੀ ਵਿਕਾਸ, ਪਸ਼ੂ ਪਾਲਣ, ਬੈਂਕਫਿੰਕੋ ਅਤੇ ਐਸਸੀ ਕਾਰਪੋਰੇਸ਼ਨ ਆਦਿ ਵੱਲੋਂ ਵੀ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…