ਸਥਾਨਕ ਅਕਾਲੀ ਆਗੂਆਂ ਨੇ ਕੈਪਟਨ ਸਿੱਧੂ ਦੀ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ

ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਸੋਹਾਣਾ ਤੇ ਹੋਰਨਾਂ ਆਗੂਆਂ ਨੇ ਕਈ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਮੁਹਾਲੀ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਪਿੰਡਾਂ ਦੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਕਾਰਨ ਪੂਰਾ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਵੱਖ-ਵੱਖ ਪਿੰਡ ਦੀ ਪੰਚਾਇਤਾਂ ਅਤੇ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਇਲਾਕੇ ਦੇ ਲੋਕ ਕੈਪਟਨ ਸਿੱਧੂ ਦੇ ਡਿਪਟੀ ਕਮਿਸ਼ਨਰ ਹੁੰਦਿਆਂ ਬਿਨਾਂ ਪੱਖਪਾਤ ਤੋਂ ਕੀਤੇ ਜਾਂਦੇ ਰਹੇ ਵਿਕਾਸ ਦੇ ਚਲਦਿਆਂ ਉਨ੍ਹਾਂ ਨੂੰ ਆਪ ਮੁਹਾਰੇ ਸਮਰਥਨ ਦੇ ਰਹੇ ਹਨ।
ਇਸੇ ਦੌਰਾਨ ਨੇੜਲੇ ਪਿੰਡ ਮੌਲੀ ਬੈਦਵਾਨ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਦੌਰਾਨ ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਬੈਦਵਾਨ ਨੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹਾਲੀ ਦਾ ਹਰੇਕ ਵਿਅਕਤੀ ਕੈਪਟਨ ਸਿੱਧੂ ਵੱਲੋਂ ਡੀਸੀ ਅਹੁਦੇ ਉੱਤੇ ਤਾਇਨਾਤ ਹੁੰਦੇ ਹੋਏ ਉਨ੍ਹਾਂ ਦੀ ਵਿਕਾਸ ਪੱਖੀ ਸੋਚ ਨਾਲ ਚੰਗੀ ਤਰ੍ਹਾਂ ਜਾਗਰੂਕ ਹਨ। ਜਦੋਂ ਕਿ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੱਛਲੇ 10 ਸਾਲਾਂ ਵਿੱਚ ਮੁਹਾਲੀ ਦੇ ਵਿਕਾਸ ਪ੍ਰਤੀ ਤਵੱਜੋ ਦੇਣ ਦੀ ਬਜਾਏ ਆਪਣੇ ਕਾਰੋਬਾਰ ਨੂੰ ਵਧਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੌਰਾਨ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਡੰਫਾਂ ਦੀ ਕਮੀਂ ਨਹੀਂ ਆਉਣ ਦਿੱਤੀ ਹੈ।
ਉਧਰ, ਕੈਪਟਨ ਸਿੱਧੂ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿੱਚ ਪਿੰਡ ਮੌਲੀ ਬੈਦਵਾਨ, ਚਿੱਲਾ ਅਤੇ ਮਨੌਲੀ ਅਤੇ ਹੋਰ ਨੇੜਲੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਨ੍ਹਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕੈਪਟਨ ਸਿੱਧੂ ਦੀ ਸ਼ਖਸੀਅਤ ਤੋਂ ਜਾਣੂ ਕਰਵਾਇਆ। ਇਸ ਮੌਕੇ ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਸਮਾਜ ਸੇਵੀ ਆਗੂ ਅਮਰ ਸਿੰਘ ਰੰਧਾਵਾ, ਜਸਵਿੰਦਰ ਸਿੰਘ ਵਿਰਕ, ਪਰਦੀਪ ਸਿੰਘ ਭਾਰਜ, ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ, ਹਰਿੰਦਰ ਸਿੰਘ, ਹਰਿੰਦਰ ਟਿੱਕਾ ਪ੍ਰਧਾਨ ਐਸਓਆਈ, ਅੱਛਰ ਸਿੰਘ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਪਰਮਜੀਤ ਸਿੰਘ ਪਿੱਲੂ ਬਲਾਕ ਸਮਿਤੀ ਮੈਂਬਰ, ਰਣਜੀਤ ਸਿੰਘ ਰੋਡਾ, ਭਗਤ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ, ਬਾਲ ਕ੍ਰਿਸ਼ਨ, ਰਜਿੰਦਰ ਸਿੰਘ, ਭਰਪੂਰ ਸਿੰਘ, ਗੁਰਪ੍ਰੀਤ ਸੋਹਾਣਾ, ਅਮਨ ਪੁਨੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…