ਜਥੇਦਾਰ ਬਡਾਲੀ ਸਮਰਥਕ ਕੌਂਸਲਰਾਂ ਵੱਲੋਂ ਅਕਾਲੀ ਉਮੀਦਵਾਰ ਗਿੱਲ ਦੀ ਹਮਾਇਤ ਦਾ ਐਲਾਨ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 17 ਜਨਵਰੀ:
ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਘੂਰਕੀ ਤੋਂ ਬਾਅਦ ਖਰੜ ਦੇ ਅਕਾਲੀ ਵਰਕਰਾਂ ਨੇ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਸਮਰਥਨ ਤੇ ਸਹਿਯੋਗ ਦੇਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸਥਾਨਕ ਨਗਰ ਪੰਚਾਇਤ ਵਿੱਚ ਹਲਕਾ ਇੰਚਾਰਜ ਜਥੇਦਾਰ ਬਡਾਲੀ ਸਮਰਥਕ ਮਿਉਂਸਪਲ ਕੌਂਸਲਰਾਂ ਨੇ ਵੀ ਅਕਾਲੀ ਉਮੀਦਵਾਰ ਰਣਜੀਤ ਸਿੰਘ ਗਿੱਲ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਜਥੇਦਾਰ ਬਡਾਲੀ ਦੇ ਅਤਿ ਕਰੀਬੀ ਸਮਝੇ ਜਾਂਦੇ ਅਕਾਲੀ ਕੌਂਸਲਰ ਗੁਰਬਚਨ ਸਿੰਘ, ਕੌਂਸਲਰ ਜਗਤਾਰ ਸਿੰਘ, ਕੌਂਸਲਰ ਕੁਲਵੀਰ ਸਿੰਘ, ਕੌਸਲਰ ਤਰਨਜੀਤ ਕੌਰ ਕਾਂਸਲ, ਗੁਰਧਿਆਨ ਸਿੰਘ ਅਤੇ ਨਿਰਮਲਾ ਦੇਵੀ ਨੇ ਸ੍ਰੀ ਗਿੱਲ ਨਾਲ ਕਦਮ ਨਾਲ ਕਦਮ ਮਿਲ ਕੇ ਚੱਲਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਵਰਕਰ ਹਨ। ਇਸ ਲਈ ਹਲਕੇ ਦੀ ਬਿਹਤਰੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਨੇ ਸ੍ਰੀ ਗਿੱਲ ਦਾ ਸਾਥ ਦੇਣ ਦਾ ਫੈਸਲਾ ਲਿਆ ਹੈ।
ਇਸ ਮੌਕੇ ਰਣਜੀਤ ਗਿੱਲ ਨੇ ਉਕਤ ਅਕਾਲੀ ਕੌਂਸਲਰ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਨ ’ਤੇ ਇਨ੍ਹਾਂ ਕੌਂਸਲਰਾਂ ਦੀ ਸਲਾਹ ਅਤੇ ਰਾਇ ਨਾਲ ਨਵਾਂ ਗਰਾਓਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਨੂੰ ਦਰਪੇਸ਼ ਮੁਸਕਲਾਂ ਨੂੰ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…