ਕੈਪਟਨ ਸਰਕਾਰ ਬਣਨ ’ਤੇ ਹਰੇਕ ਪਿੰਡ ਵਿੱਚ ਸ਼ੁਰੂ ਹੋਵੇਗੀ ਲੋਕਲ ਬੱਸ ਸਰਵਿਸ: ਸਿੱਧੂ

ਮੁਹਾਲੀ ਹਲਕੇ ਦੇ ਸਮੂਹ ਪਿੰਡਾਂ ਵਿੱਚ ਜੱਗਣਗੀਆਂ ਸਟਰੀਟ ਲਾਈਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਹਰ ਇੱਕ ਪਿੰਡ ਵਿੱਚ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਅੱਜ ਨਜ਼ਦੀਕੀ ਪਿੰਡ ਸ਼ੇਖਨ ਮਾਜਰਾ ਵਿੱਚ ਗਲੀਆਂ ਨਾਲੀਆਂ ਨੂੰ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮਗਰੋਂ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਵਿਕਾਸ ਦੇ ਵੱਡੇ ਦਾਅਵੇ ਕਰਨ ਵਾਲੀ ਅਕਾਲੀ ਸਰਕਾਰ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ ਤੱਕ ਵੀ ਪੱਕੀਆਂ ਨਹੀਂ ਕਰਵਾ ਸਕੀ ਹੈ।
ਪਿੰਡਾਂ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਬਹੁਤੇ ਪਿੰਡਾਂ ਵਿੱਚ ਬੱਸ ਸੇਵਾ ਨਾਲ ਹੋਣ ਕਾਰਨ ਗਰੀਬ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਜਿਨ੍ਹੇ ਦੁੱਖ ਅਤੇ ਤਖਲੀਫ਼ਾਂ ਝੱਲਣੀਆਂ ਸੀ, ਹੁਣ ਉਨ੍ਹਾਂ ਦਾ ਅੰਤ ਹੋਣ ਦਾ ਸਮਾਂ ਆ ਗਿਆ ਹੈ। ਅਗਲੇ ਸਰਕਾਰ ਕੈਪਟਨ ਸਰਕਾਰ ਬਣਨ ਮਗਰੋਂ ਅਕਾਲੀਆਂ ਨੂੰ ਦਿਖਾਇਆ ਜਾਵੇਗਾ ਕਿ ਵਿਕਾਸ ਕਿਸ ਤਰ੍ਹਾਂ ਕਰਵਾਇਆ ਜਾਂਦਾ ਹੈ ਅਤੇ ਉਸ ਲਈ ਕਿਸ ਤਰੀਕੇ ਨਾਲ ਨੀਤੀਆਂ ਉਲੀਕੀਆਂ ਜਾਂਦੀਆਂ ਹਨ ਅਤੇ ਲਾਗੂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਫੋਕੀਆਂ ਗੱਲਾਂ ਕਰਨ ਦੀ ਬਜਾਏ ਜ਼ਮੀਨੀਂ ਪੱਧਰ ’ਤੇ ਵਿਕਾਸ ਕਾਰਜ ਕਰਵਾਉਂਦੇ ਤਾਂ ਅੱਜ ਬਾਦਲਾਂ ਅਤੇ ਉਨ੍ਹਾਂ ਸਾਥੀ ਮੰਤਰੀਆਂ ਅਤੇ ਆਗੂਆਂ ਨੂੰ ਆਪਣੇ ਵਿਕਾਸ ਕਾਰਜਾਂ ਦਾ ਢੰਡੋਰਾ ਨਾ ਪਿੱਟਣਾ ਪੈਂਦਾ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੀਆਂ ਲੁੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਜੁੰਡਲੀ ਨੂੰ ਮੂੰਹ ਨਹੀਂ ਲਾਉਣਗੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਗੁਰਚਰਨ ਸਿੰਘ ਭਮਰਾ, ਸਰਪੰਚ ਸ਼ਮਸ਼ੇਰ ਸਿੰਘ, ਸਤਪਾਲ ਸਿੰਘ, ਪੰਚ ਸੁੱਚਾ ਸਿੰਘ, ਕਰਨੈਲ ਸਿੰਘ, ਕਾਕਾ ਸਿੰਘ, ਸ਼ੇਰ ਸਿੰਘ, ਪੰਚ ਸੁਖਪਾਲ, ਹਰਬੰਸ ਸਿੰਘ ਘੋਲਾ, ਪਾਲ ਸਿੰਘ, ਪ੍ਰੀਤਮ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਤੰਗੋਰੀ, ਐਚ.ਐਸ. ਢਿੱਲੋਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…