ਸਥਾਨਕ ਕਾਂਗਰਸੀ ਵਰਕਰਾਂ ਵੱਲੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਮਾਰਚ:
ਕਾਂਗਰਸ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਜਾਣ ‘ਅਤੇ ਨਵਨਿਯੁਕਤ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਲਾਕੇ ਦੇ ਉਘੇ ਨੌਜਵਾਨ ਕਾਂਗਰਸੀ ਆਗੂ ਕੁਲਵੀਰ ਸਿੰਘ ਜੱਗੀ ਧਿਆਨਪੁਰਾ ਜਨਰਲ ਸਕੱਤਰ ਕਿਸਾਨ ਖੇਤ ਮਜਦੂਰ ਸੈਲ ਜਿਲ੍ਹਾ ਮੁਹਾਲੀ ਤੇ ਜਨਰਲ ਸਕੱਤਰ ਬਲਾਕ ਕਾਂਗਰਸ ਮੋਰਿੰਡਾ ਦੀ ਅਗਵਾਈ ਵਿਚ ਮੁਲਾਕਾਤ ਕੀਤੀ ਗਈ । ਇਸ ਮੌਕੇ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਲਏ ਗਏ ਫੈਸਲੇ ਪੰਜਾਬ ਦੇ ਲੋਕਾਂ ਲਈ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਕਾਂਗਰਸ ਦਾ ਮੁੱਖ ਮੰਤਵ ਦੱਸਿਆ। ਇਸ ਮੌਕੇ ਕੁਲਵੀਰ ਸਿੰਘ ਜੱਗੀ ਧਿਆਨਪੁਰਾ ਅਤੇ ਅਵਤਾਰ ਸਿੰਘ ਸਰਪੰਚ ਧਿਆਨਪੁਰਾ ਵੱਲੋਂ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਦਿਆਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਕੇ ਉਨ੍ਹਾਂ ਦੇ ਹੱਲ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …