Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੀ ਮਜ਼ਬੂਤੀ ਲਈ ਲੋਕਲ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ: ਰਣਜੀਤ ਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 22 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਅਕਾਲੀ ਵਰਕਜ ਤੇ ਅਹੁਦੇਦਾਰ ਇਕਜੱੁਟ ਹੋ ਕੇ ਮਿਹਨਤ ਕਰਨ ਇਹ ਪ੍ਰਗਟਾਵਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਰਣਜੀਤ ਸਿੰਘ ਗਿੱਲ ਹਲਕਾ ਖਰੜ ਦੇ ਬਲਾਕ ਮਾਜਰੀ ਸਰਕਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਪਾਰਟੀ ਨੂੰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਗਿੱਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦਾ ਮਣਾਂਮੂੰਹੀਂ ਵਿਕਾਸ ਕਰਵਾਇਆ। ਗਿੱਲ ਨੇ ਕਿਹਾ ਕਿ ਹਲਕੇ ਅੰਦਰ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇ ਮਨਜੀਤ ਸਿੰਘ ਮੁੰਧੋਂ ਮੈਂਬਰ ਕਾਰਜਕਾਰਨੀ ਕਮੇਟੀ, ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ ਮਾਜਰੀ, ਰਣਧੀਰ ਸਿੰਘ ਧੀਰਾ, ਗੁਰਸ਼ਰਨ ਸਿੰਘ ਧਾਲੀਵਾਲ ਸਰਪੰਚ ਮਾਣਕਪੁਰ ਸ਼ਰੀਫ, ਗੁਰਚਰਨ ਸਿੰਘ ਖਾਲਸਾ, ਹਰਜੀਤ ਸਿੰਘ ਹਰਮਨ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ