Nabaz-e-punjab.com

ਕੰਟੇਨਮੈਂਟ ਜ਼ੋਨਾਂ ਵਿੱਚ 31 ਅਕਤੂਬਰ ਤੱਕ ਲਾਗੂ ਰਹੇਗੀ ਤਾਲਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਮੁਹਾਲੀ ਜ਼ਿਲ੍ਹੇ ਵਿੱਚ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕੁਝ ਵਾਧੂ ਗਤੀਵਿਧੀਆਂ ਮੁੜ ਖੋਲ੍ਹਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਪੰਜਾਬ ਸਰਕਾਰੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕੰਟੇਨਮੈਂਟ ਜ਼ੋਨ ਵਾਲੇ ਖੇਤਰਾਂ ਤੋਂ ਬਾਹਰ ਕੁਝ ਵਾਧੂ ਗਤੀਵਿਧੀਆਂ ਨੂੰ ਮੁੜ ਚਾਲੂ ਕਰਨ ਦੇ ਆਦੇਸ਼ ਦਿੱਤੇ ਹਨ ਜਦੋਂਕਿ ਕੰਟੇਨਮੈਂਟ ਜ਼ੋਨਾਂ ਵਿੱਚ 31 ਅਕਤੂਬਰ ਤੱਕ ਤਾਲਾਬੰਦੀ ਲਾਗੂ ਰਹੇਗੀ। ਸਿਰਫ਼ ਜ਼ਰੂਰੀ ਕੰਮਾਂ ਦੀ ਆਗਿਆ ਦੇ ਨਾਲ ਕੰਟੇਨਮੈਂਟ ਜ਼ੋਨਾਂ ਵਿੱਚ ਸਖ਼ਤ ਰੋਕਥਾਮ ਉਪਾਅ ਲਾਗੂ ਕੀਤੇ ਜਾਣਗੇ। ਡਾਕਟਰੀ ਐਮਰਜੈਂਸੀ ਨੂੰ ਛੱਡ ਕੇ ਅਤੇ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਦੀ ਸਪਲਾਈ ਤੋਂ ਬਿਨਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਜ਼ੋਨਾਂ ਦੇ ਅੰਦਰ ਜਾਂ ਬਾਹਰ ਲੋਕਾਂ ਦੀ ਆਵਾਜਾਈ ਨਾ ਹੋਵੇ। ਕਰਫ਼ਿਊ ਸਬੰਧੀ ਇਹ ਆਦੇਸ਼ ਦਿੱਤੇ ਗਏ ਹਨ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੋਈ ਹਫ਼ਤਾਵਾਰੀ ਅਤੇ ਰਾਤ ਦਾ ਕਰਫ਼ਿਊ ਨਹੀਂ ਹੋਵੇਗਾ ਅਤੇ ਕੰਟੇਨਮੈਂਟ ਜ਼ੋਨ ਦੇ ਬਾਹਰ ਦੁਕਾਨਾਂ, ਰੈਸਟੋਰੈਂਟ, ਹੋਟਲ, ਸ਼ਰਾਬ ਦੇ ਠੇਕੇ ਦੇ ਖੋਲ੍ਹਣ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਸਮਾਜਿਕ/ਅਕਾਦਮਿਕ/ਖੇਡਾਂ/ਮਨੋਰੰਜਨ/ਸਭਿਆਚਾਰਕ/ਧਾਰਮਿਕ/ਰਾਜਨੀਤਿਕ ਕਾਰਜਾਂ ਅਤੇ ਹੋਰ ਇਕੱਠਾਂ ਵਿੱਚ ਸਿਰਫ਼ ਸਰਕਾਰ ਦੁਆਰਾ ਜਾਰੀ ਕੀਤੇ ਗਏ ਐਸਓਪੀ ਦੇ ਅਨੁਸਾਰ, ਕੰਟੇਨਮੈਂਟ ਜ਼ੋਨ ਤੋਂ ਬਾਹਰ 100 ਵਿਅਕਤੀਆਂ ਦੇ ਇਕੱਠੇ ਹੋਣ ਦੀ ਆਗਿਆ ਹੈ। ਵਿਆਹ ਅਤੇ ਸੰਸਕਾਰ ਨਾਲ ਸਬੰਧਤ ਸਮਾਗਮਾਂ ਵਿਚ 100 ਵਿਅਕਤੀਆਂ ਤੱਕ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਬੱਸਾਂ ਸਮੇਤ ਹਰ ਕਿਸਮ ਦੇ ਵਾਹਨ ਦੀ ਯਾਤਰੀ ਸਮਰੱਥਾ ਪਾਬੰਦੀ ਨਹੀਂ ਹੈ ਪਰ ਸ਼ਰਤ ਇਹ ਹੈ ਕਿ ਯਾਤਰਾ ਦੌਰਾਨ ਖਿੜਕੀਆਂ ਖੱੁਲ੍ਹੀਆਂ ਰੱਖੀਆਂ ਜਾਣ ਅਤੇ ਸਾਰੇ ਯਾਤਰੀਆਂ ਨੇ ਮਾਸਕ ਪਹਿਨਿਆ ਹੋਵੇ। ਜਨਤਕ ਥਾਵਾਂ ਅਤੇ ਕੰਮਕਾਜੀ ਥਾਵਾਂ ਅਤੇ ਆਵਾਜਾਈ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਹੈ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…