nabaz-e-punjab.com

ਤਾਲਾਬੰਦੀ ਦੋਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਆਸ਼ੂ ਵੱਲੋਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 6 ਅਪ੍ਰੈਲ:
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਭੂਰ ਸ਼ਲਾਘਾ ਕੀਤੀ।
ਸ੍ਰੀ ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ ਖਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾ ਨਹੀਂ ਕਰ ਰਿਹਾ ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੰਦਿਆ ਪੰਜਾਬ ਰਾਜ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ।
ਉਨਾਂ ਕਿਹਾ ਇਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਕੇਵਲ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾਉਣ ਲਈ ਵਿਸੇਸ ਉਪਰਾਲੇ ਕੀਤੇ ਜਿਸ ਸਦਕੇ ਸਪੈਸਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ।
ਉਨਾਂ ਕਿਹਾ ਕਿ ਜਿੱਥੇ ਸਾਇੰਸ ਅੱਜ ਦੇ ਯੁੱਗ ਵਿਚ ਖਤਮ ਹੋ ਜਾਂਦੀ ਹੈ ਉਥੇ ਦੁਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਹੁਣ ਦੁਆਵਾਂ ਲੈਣ ਦਾ ਮੌਕਾ ਹੈ।
ਖੁਰਾਕ ਮੰਤਰੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸੇ ਤਰਾਂ ਕੰਮ ਕਰਦੇ ਰਹਿਣਗੇ ਅਤੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਉਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…