ਸ਼ਿਵਾਲਿਕ ਸਿਟੀ ਖਰੜ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ

ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜਨਵਰੀ:
ਸ਼ਿਵਾਲਿਕ ਸਿਟੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਓਲਡ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਵ-ਜੰਮੀਆਂ ਬੱਚੀਆਂ ਅਤੇ ਮਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਅਜੀਤ ਸਿੰਘ ਭੱਠੇ ਵਾਲਿਆਂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇ ਸਮੇ ਸਿਰ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਕਿ ਆਪਸੀ ਭਾਈਚਾਰ ਬਣਿਆ ਰਹੇ। ਸਿਵਾਲਿਕ ਸਿਟੀ ਦੇ ਵਸਨੀਕਾਂ ਨੇ ਇਸ ਸਮਾਗਮ ਦਾ ਪੂਰਾ ਆਨੰਦ ਮਾਣਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜੇ.ਐਸ. ਭੰਗੂ, ਸੁਰਿੰਦਰ ਸਿੰਘ ਨਾਗਰਾ, ਸੁੱਚਾ ਸਿੰਘ, ਐਚ.ਐਸ. ਮਾਨ, ਆਰ.ਐਸ. ਗਰੇਵਾਲ, ਅਵਤਾਰ ਸਿੰਘ ਅਟਵਾਲ, ਅਮਰਜੀਤ ਸਿੰਘ ਰੂਪਾਲ, ਬਲਜੀਤ ਸਿੰਘ, ਪ੍ਰੀਤਮਪਾਲ ਸਿੰਘ, ਸੰਜੀਵ ਛਾਬੜਾ, ਗੁਰਦੇਵ ਸਿੰਘ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …