ਲੋਕ ਅਦਾਲਤ: 10 ਜੋੜੇ ਗਿਲੇ-ਸ਼ਿਕਵੇ ਭੁਲਾ ਕੇ ਅਦਾਲਤ ’ਚੋਂ ਖ਼ੁਸ਼ੀ-ਖ਼ੁਸ਼ੀ ਇਕੱਠੇ ਘਰ ਪਰਤੇ

ਕੌਮੀ ਲੋਕ ਅਦਾਲਤ ਵਿੱਚ 14925 ਕੇਸਾਂ ਦਾ ਮੌਕੇ ’ਤੇ ਨਿਪਟਾਰਾ, 4411055312 ਕੀਮਤ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜੱਜ ਜਸਟਿਸ ਅਨਿਲ ਖੇਤਰਪਾਲ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਉਂਸ, ਬੈਂਕ ਰਿਕਵਰੀ, ਘਰੇਲੂ ਹਿੰਸਾ, ਕਿਰਤ ਸਬੰਧੀ ਝਗੜੇ, ਜ਼ਮੀਨ ਐਕਵਾਇਰ, ਬਿਜਲੀ ਤੇ ਪਾਣੀ ਦੇ ਬਿੱਲਾਂ ਸਮੇਤ ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 15 ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ। ਡੇਰਾਬੱਸੀ ਵਿੱਚ ਚਾਰ ਬੈਂਚ ਅਤੇ ਖਰੜ ਵਿੱਚ ਪੰਜ ਬੈਂਚ ਸਥਾਪਿਤ ਕੀਤੇ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17,277 ਕੇਸ ਨਿਪਟਾਰੇ ਲਈ ਰੱਖੇ ਗਏ ਸਨ। ਜਿਨ੍ਹਾਂ ’ਚੋਂ 14925 ਕੇਸਾਂ ਦਾ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁੱਲ 4411055312 ਕੀਮਤ ਦੇ ਐਵਾਰਡ ਪਾਸ ਕੀਤੇ ਗਏ।
ਇਸ ਦੌਰਾਨ ਘਰੇਲੂ ਹਿੰਸਾ ਦੇ ਵੀ 10 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਬੇੜਾ ਕੀਤਾ ਗਿਆ। ਜੁਡੀਸ਼ਲ ਬੈਂਚ ਨੇ ਸੁਣਵਾਈ ਦੌਰਾਨ ਵਿਆਹੁਤਾ ਜੋੜਿਆਂ ਦੀ ਖ਼ੁਦ ਕੌਂਸਲਿੰਗ ਕੀਤੀ ਗਈ। ਜਿਸ ਕਾਰਨ ਉਹ ਆਪਸੀ ਮਤਭੇਦ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ ਅਤੇ ਲੋਕ ਅਦਾਲਤ ’ਚੋਂ ਸਿੱਧਾ ਖ਼ੁਸ਼ੀ-ਖ਼ੁਸ਼ੀ ਇਕੱਠੇ ਆਪਣੇ ਘਰਾਂ ਨੂੰ ਪਰਤੇ। ਜਦੋਂਕਿ ਇਸ ਤੋਂ ਪਹਿਲਾਂ ਪਤੀ-ਪਤਨੀ ਕਾਫ਼ੀ ਸਮੇਂ ਤੋਂ ਇੱਕ ਦੂਜੇ ਤੋਂ ਅਲੱਗ-ਅਲੱਗ ਰਹਿ ਰਹੇ ਸਨ। ਇਨ੍ਹਾਂ ਜੋੜਿਆਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਆਪਣੇ ਰਿਸ਼ਤਿਆਂ ਅਤੇ ਪੌਦਿਆਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…