Share on Facebook Share on Twitter Share on Google+ Share on Pinterest Share on Linkedin ਲੋਕਾਂ ਸਭਾ ਚੋਣਾਂ: ਬੱਬੀ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਾਂਗਰਸ ਨੇ ਕਦੇ ਵੀ ਸੰਵਿਧਾਨਕ ਕਦਰਾਂ ਕੀਮਤਾਂ ਲਈ ਵਫ਼ਾਦਾਰੀ ਨਹੀਂ ਨਿਭਾਈ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ: ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੋਂ ਦੇ ਫੇਜ਼-11 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਆਗਾਮੀ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਦੇਸ਼ ਦੀ ਚੋਣ ਪ੍ਰਣਾਲੀ ਵਿੱਚ ਲੋਕ ਸਭਾ ਚੋਣਾਂ ਵਿਸ਼ੇਸ਼ ਮਹੱਤਵ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸੰਵਿਧਾਨਕ ਕਦਰਾਂ ਕੀਮਤਾਂ ਲਈ ਵਫ਼ਾਦਾਰੀ ਨਹੀਂ ਨਿਭਾਈ ਅਤੇ ਇਸ ਦੇ ਉਲਟ ਸਰਕਾਰ ਦੇ ਬਲ ਦਾ ਪ੍ਰਯੋਗ ਕਰਕੇ ਚੋਣਾ ਵਿੱਚ ਧੱਕੇਸ਼ਾਹੀ ਅਤੇ ਆਪਣੇ ਗੁੰਡਿਆਂ ਦੀ ਮਦਦ ਨਾਲ ਲੋਕਾਂ ਦੇ ਫਤਵੇ ਨੂੰ ਤੋੜਨ ਮਰੋੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਖਾਸ ਕਰਕੇ ਯੂਥ ਵਿੰਗ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ ਅਤੇ ਜੇਕਰ ਇਸ ਵਾਰ ਕਾਂਗਰਸ ਨੇ ਧਾਂਦਲੀ ਅਤੇ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੂਬੇ ਦੇ ਹੁਕਮਰਾਨਾਂ ਨੂੰ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਨਾਲ ਨਜਿੱਠਣ ਲਈ ਯੂਥ ਵਿੰਗ ਦੇ ਨੌਜਵਾਨਾਂ ਦੀਆਂ ਬੂਥ ਪੱਧਰ ’ਤੇ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਸਰਾਜ ਸਿੰਘ ਸੋਨੂੰ, ਜਗਤਾਰ ਸਿੰਘ ਘੜੂੰਆਂ, ਹਰਪਾਲ ਸਿੰਘ, ਹਰਚੇਤ ਸਿੰਘ, ਬੀਬੀ ਕਸ਼ਮੀਰ ਕੌਰ, ਸੁਨੀਤਾ ਰਾਣੀ, ਬਾਲਾ ਠਾਕੁਰ, ਪਿੰਕੀ ਸੋਨੀ, ਮਹਿੰਦਰ ਸਿੰਘ, ਦਲਜੀਤ ਸਿੰਘ, ਹਾਕਮ ਸਿੰਘ, ਪ੍ਰਤਾਪ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਸੁਖਪ੍ਰੀਤ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਨੇਹਾ ਭਾਟੀਆ, ਹਰਪ੍ਰੀਤ ਸਿੰਘ ਕੰਡਾਲਾ, ਕੁਲਦੀਪ ਸਿੰਘ ਸੋਹਾਣਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ