Nabaz-e-punjab.com

ਲੋਕ ਸਭਾ ਚੋਣਾਂ: ਨਾਕਾਬੰਦੀ ਦੌਰਾਨ ਚੈਕਿੰਗ ਟੀਮ ਵੱਲੋਂ ਕਾਰ ’ਚੋਂ 2 ਲੱਖ 70 ਹਜ਼ਾਰ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਤਾਇਨਾਤ ਸਪੈਸ਼ਲ ਟੀਮਾਂ ਅਤੇ ਮੁਹਾਲੀ ਪੁਲੀਸ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ ਦੀ ਟੀਮ ਮੈਂਬਰ ਐਸਡੀਓ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਲੋਂ ਇੱਥੋਂ ਦੇ ਲਾਂਡਰਾਂ ਸੜਕ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਉਧਰ, ਮਟੌਰ ਪੁਲੀਸ ਨੇ ਸ਼ਹਿਰ ਵਿੱਚ ਨਾਕਾਬੰਦੀ ਦੌਰਾਨ 2 ਲੱਖ 70 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਬਰਾਮਦ ਹੋਈ ਰਕਮ ਸਬੰਧੀ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਅਤੇ ਇਨਕਮ ਟੈਕਸ ਕਮਿਸ਼ਨਰ ਨੂੰ ਇਤਲਾਹ ਭੇਜ ਕੇ ਥਾਣਾ ਮਟੌਰ ਵਿੱਚ ਡੀਡੀਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲੱਗਾ ਹੋਣ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 50 ਹਜ਼ਾਰ ਰੁਪਏ ਤੋਂ ਵੱਧ ਰਾਸ਼ੀ ਆਪਣੇ ਕੋਲ ਰੱਖਣ ਦੀ ਮਨਜ਼ੂਰੀ ਨਹੀਂ ਹੈ ਜਦੋਂਕਿ ਇਸਦੇ ਬਾਵਜੂਦ ਲੋਕ ਲੱਖਾਂ ਰੁਪਏ ਦੀ ਰਾਸ਼ੀ ਆਪਣੇ ਨਾਲ ਲੈ ਕੇ ਘੁੰਮ ਰਹੇ ਹਨ।
ਇਸ ਸਬੰਧੀ ਜਾਂਚ ਅਧਿਕਾਰੀ ਏਐੱਸਆਈ ਜੈਪਾਲ ਸਿੰਘ ਨੇ ਦੱਸਿਆ ਕਿ ਮੁਹਾਲੀ ਬੈਰੀਅਰ ਨੇੜੇ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਹਰਿਆਣਾ ਨੰਬਰੀ ਮਾਰੂਤੀ ਰਿਟਜ਼ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ’ਚੋਂ 2 ਲੱਖ 70 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਕਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਕੈਲਰਮ ਜ਼ਿਲ੍ਹਾ ਕੈਥਲ ਚਲਾ ਰਿਹਾ ਸੀ ਜਦੋਂਕਿ ਨਾਲ ਵਾਲੀ ਸੀਟ ’ਤੇ ਕਰਮਬੀਰ ਸਿੰਘ ਵਾਸੀ ਪਿੰਡ ਬੁੱਢਾ ਖੇੜਾ ਜ਼ਿਲ੍ਹਾ ਕੈਥਲ ਹਰਿਆਣਾ ਬੈਠਾ ਸੀ। ਪੁਲੀਸ ਅਨੁਸਾਰ ਕਾਰ ਚਾਲਕ ਮੌਕੇ ’ਤੇ ਉਕਤ ਰਾਸ਼ੀ ਸਬੰਧੀ ਕੋਈ ਠੋਸ ਦਸਤਾਵੇਜ਼ ਨਹੀਂ ਪੇਸ਼ ਕਰ ਸਕਿਆ। ਜਿਸ ਕਾਰਨ ਪੁਲੀਸ ਨੇ ਕਾਰ ’ਚੋਂ ਬਰਾਮਦ ਰਾਸ਼ੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਡੀਡੀਆਰ ਦਰਜ ਕੀਤੀ ਗਈ ਅਤੇ ਇਸ ਸਬੰਧੀ ਅਗਲੀ ਕਾਰਵਾਈ ਲਈ ਐਸਡੀਐਮ ਜਗਦੀਪ ਸਹਿਗਲ ਅਤੇ ਇਨਕਮ ਟੈਕਸ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…