Nabaz-e-punjab.com

ਲੋਕ ਸਭਾ ਚੋਣਾਂ: ਸਮੁੱਚੇ ਹਲਕੇ ਦੇ ਲੋਕਾਂ ਦਾ ਫੈਸਲਾ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ: ਬੀਰਦਵਿੰਦਰ ਸਿੰਘ

ਲੋਕਾਂ ਨੇ ਮੋਦੀ ਸਰਕਾਰ ਦੁਬਾਰਾ ਲਿਆਉਣ ਲਈ ਕੀਤਾ ਭਾਰੀ ਮਤਦਾਨ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪੰਜਾਬ ਵਿੱਚ ਐਤਵਾਰ ਨੂੰ ਪੁਰਅਮਨ ਅਮਾਨ ਨਾਲ ਨੇਪਰੇ ਚੜੀਆਂ ਲੋਕ ਸਭਾ ਦੀਆਂ ਚੋਣਾਂ ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਚੋਣਾਂ ਦੀ ਥਕਾਵਟ ਲਾਹੁਣ ਲਈ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੁਰਸਤ ਦੇ ਪਲ ਬਿਤਾਏ ਅਤੇ ਸਮਰਥਕਾਂ ਨਾਲ ਮਤਦਾਨ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਭਾਰੀ ਗਿਣਤੀ ਵਿੱਚ ਮਤਦਾਨ ਕਰਨ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ।
ਸ੍ਰ. ਬੀਰਦਵਿੰਦਰ ਸਿੰਘ ਨੇ ਕਿਹਾ ਕਿ ਜਿੱਤ-ਹਾਰ ਤਾਂ ਬਣੀ ਹੋਈ ਹੈ। ਇਸ ਲਈ ਉਨ੍ਹਾਂ ਨੂੰ ਇਹ ਰੱਤੀ ਭਰ ਵੀ ਚਿੰਤਾ ਨਹੀਂ ਹੈ ਕਿ 23 ਮਈ ਨੂੰ ਕੀ ਨਤੀਜੇ ਆਉਣਗੇ। ਜੋ ਵੀ ਲੋਕਾਂ ਦਾ ਫੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮੈਂ ਜਿੱਤਾਂ ਭਾਵੇ ਹਾਰਾਂ ਪਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਾਂਗਾ। ਜਿੱਤ ਹਾਰ ਮੇਰੇ ਇਰਾਦਿਆਂ ਨੂੰ ਪ੍ਰਭਾਵਿਤ ਨਹੀਂ ਕਰਦੀ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਕਾਫੀ ਲੋਕਾਂ ਨੂੰ ਇਸ ਕਦਰ ਆਰਥਿਕ ਪੱਖੋਂ ਟੁੱਟੇ ਦੇਖਿਆ ਕਿ ਸ਼ਾਇਦ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਾ ਹੁੰਦੀ ਹੋਵੇ। ਕਈ ਇਲਾਕਿਆਂ ਵਿੱਚ ਤਾਂ ਆਜ਼ਾਦੀ ਦੀ ਹਵਾ ਤੱਕ ਪਹੁੰਚੀ ਹੋਈ ਨਜ਼ਰ ਨਹੀਂ ਆਈ।
ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਦੌਰਾਨ ਉਨ੍ਹਾਂ ਨੂੰ ਸਮੁੱਚੇ ਹਲਕੇ ਦੇ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ। ਜਿੱਥੇ ਸਮੁੱਚੇ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਵੋਟਰਾਂ ਨੇ ਉਨ੍ਹਾਂ ਨੂੰ ਹਰ ਕਦਮ ’ਤੇ ਸਾਥ ਦਿੱਤਾ ਹੈ, ਉਥੇ ਮੀਡੀਆ ਨੇ ਵੀ ਆਮ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਪ੍ਰਦਾਨ ਕਰਕੇ ਇੱਕ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ, ਮੋਦੀ ਸਰਕਾਰ ਅਤੇ ਅਕਾਲੀਆਂ ਦੀਆਂ ਵਧੀਕੀਆਂ ਤੋਂ ਅੱਕੇ ਲੋਕ ਐਤਕੀਂ ਨਵਾਂ ਇਤਿਹਾਸ ਸਿਰਜਣਗੇ। ਉਨ੍ਹਾਂ ਨੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਬੱਬੀ ਬਾਦਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਅਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਯੂਥ ਆਗੂ ਸਾਹਿਬ ਸਿੰਘ ਬਡਾਲੀ ਸਮੇਤ ਜਥੇਦਾਰ ਗੁਰਸੇਵ ਸਿੰਘ ਹਰਪਾਲਪਰ ਅਤੇ ਹੋਰਨਾਂ ਸਾਰੇ ਸਮਰਥਕਾਂ ਅਤੇ ਵੋਟਰਾਂ ਅਤੇ ਸਪੋਟਰਾਂ ਦਾ ਦਿਲੋਂ ਧੰਨਵਾਦ ਕੀਤਾ। ਜਿਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਆਪਣੇ ਹਿੱਸੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…