Nabaz-e-punjab.com

ਲੋਕ ਸਭਾ ਚੋਣਾਂ: ਈਵੀਐਮ/ਵੀਵੀਪੈਟ ਮਸ਼ੀਨਾਂ ਦੇ ਡੈਮੋ ਸਬੰਧਤ ਅਧਿਕਾਰੀਆਂ ਨੂੰ ਭੇਜੇ ਗਏ: ਡੀਸੀ

ਡੈਮੋ ਮਸ਼ੀਨਾਂ ਦਾ ਮਨੋਰਥ ਲੋਕਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਵੇਂ ਵੋਟਰਾਂ ਅਤੇ ਹੋਰਨਾਂ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਮੁੱਖ ਚੋਣ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿੰਨ ਈਵੀਐਮ/ਵੀਵੀਪੈਟ ਮਸ਼ੀਨਾਂ ਦੇ ਡੈਮੋ ਤਿਆਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਹ ਡੈਮੋ ਤਿੰਨ ਵਿਧਾਨ ਸਭਾ ਹਲਕੇ ਸਬ ਡਵੀਜ਼ਨ 052-ਖਰੜ, 053-ਐਸ.ਏ.ਐਸ. ਨਗਰ (ਮੁਹਾਲੀ) ਅਤੇ 112- ਡੇਰਾਬਸੀ ਨੂੰ ਭੇਜੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਇਸ ਡੈਮੋ ਤੋਂ ਵੋਟਾਂ ਪਾਉਣ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੰਜ-ਪੰਜ ਵੋਟਿੰਗ ਮਸ਼ੀਨਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਈਵੀਐਮ/ਵੀਵੀਪੈਟ ਮਸ਼ੀਨ ਦੇ ਨਾਲ ਆਮ ਲੋਕਾਂ ਨੂੰ ਉਨ੍ਹਾਂ ਵੱਲੋਂ ਪਾਈ ਗਈ ਵੋਟ ਦੀ ਜਾਣਕਾਰੀ ਪ੍ਰਾਪਤ ਹੋਵੇਗੀ ਕਿ ਉਸ ਵੱਲੋਂ ਜਿਸ ਉਮੀਦਵਾਰ ਨੂੰ ਵੋਟ ਪਾਈ ਗਈ, ਕੀ ਉਸ ਨੂੰ ਵੋਟ ਪ੍ਰਾਪਤ ਹੋਈ ਹੈ ਜਾਂ ਨਹੀਂ?।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…