Nabaz-e-punjab.com

ਲੋਕ ਸਭਾ ਚੋਣਾਂ: ਜਨਰਲ ਅਬਜ਼ਰਵਰਾਂ ਨੇ ਮੁਹਾਲੀ ਵਿੱਚ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਜਨਰਲ ਅਬਜ਼ਰਵਰਾਂ ਵੱਲੋਂ ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
Ñਲੋਕ ਸਭਾ ਚੋਣਾਂ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਜਨਰਲ ਅਬਜ਼ਰਵਰਾਂ ਪੀ. ਦਯਾਨੰਦ ਅਤੇ ਸੌਰਭ ਭਗਤ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਕੀਤੇ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਸਟਾਫ਼ ਹਾਜ਼ਰ ਸੀ।
ਜਨਰਲ ਅਬਜ਼ਰਵਰਾਂ ਪੀ ਦਯਾਨੰਦ ਅਤੇ ਸੌਰਭ ਭਗਤ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ ਉੱਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਸ਼ਿਕਾਇਤ ਮਿਲਣ ਉਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਦੱਸਿਆ ਕਿ ਉਹ ਕਿਸੇ ਵੀ ਸਿਆਸੀ ਗਤੀਵਿਧੀ ਵਿੱਚ ਭਾਗ ਨਾ ਲੈਣ, ਜਿਹੜਾ ਵੀ ਚੋਣ ਕਮਿਸ਼ਨ ਦੇ ਮਾਪਦੰਡਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਸੁਰੱਖਿਆ ਦੇ ਮੱਦੇਨਜ਼ਰ ਚੁੱਕੇ ਕਦਮਾਂ ਅਤੇ ਬਣਾਈਆਂ ਟੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਅਤੇ ਖਰੜ ਦੇ ਐਸਡੀਐਮ ਵਿਨੋਦ ਬਾਂਸਲ ਵੀ ਹਾਜ਼ਰ ਸਨ। ਇਸ ਦੌਰਾਨ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨਆਈਸੀ) ਵਿੱਚ ਮਾਈਕਰੋ ਅਬਜ਼ਰਵਰਾਂ ਦੀ ਰੈਂਡੇਮਾਈਜੇਸ਼ਨ ਕਰਵਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ, ਬਸਪਾ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ, ਭਾਜਪਾ ਦੇ ਵਿੱਤ ਸਕੱਤਰ ਜੋਗਿੰਦਰ ਕੰਵਰ, ‘ਆਪ’ ਦੇ ਜ਼ਿਲ੍ਹਾ ਜਨਰਲ ਸਕੱਤਰ ਬਹਾਦਰ ਸਿੰਘ ਚਾਹਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…