Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ: ਲਾਂਡਰਾਂ ਕਾਲਜ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਨੋਟਾਂ ਦਾ ਬਟਨ ਦਬਾਉਣ ਲਈ ਪ੍ਰੇਰਿਆ ਦੇਸ਼ ਦੀ ਤਰੱਕੀ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਥਾਂ ਰਾਜਸੀ ਪਾਰਟੀਆਂ ਆਪਣੇ ਹਿੱਤਾਂ ਲਈ ਕਰਦੀਆਂ ਹਨ ਸਿਆਸਤ ਚੋਣਾਂ ਲੜ ਰਹੇ ਵੱਖ ਵੱਖ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਪਸੀਨੇ ਛੁਟੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਮਿਅੰਕ ਬਤੀਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਵੋਟ ਫਾਰ ਨੋਟਾਂ ਮੁਹਿੰਮ ਦੀ ਸ਼ੁਰੂਆਤ ਕਰਕੇ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਪਸੀਨੇ ਛੁਡਾ ਦਿੱਤੇ ਹਨ। ਜਿਸ ਦੇ ਤਹਿਤ ਵਿਦਿਆਰਥੀ ਨੇ ਆਪਣੇ ਸਾਥੀਆਂ ਸਮੇਤ ਲਾਂਡਰਾਂ ਟੀ ਪੁਆਇੰਟ, ਪਿੰਡ ਲਾਂਡਰਾਂ ਅਤੇ ਹੋਰ ਨੇੜਲੇ ਪਿੰਡਾਂ ਅਤੇ ਕਾਲਜ ਨੇੜਿਓਂ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਚੋਣਾਂ ਵਿੱਚ ਕਿਸੇ ਵੀ ਉਮੀਦਵਾਰ ਨੂੰ ਵੋਟ ਨਾ ਪਾ ਕੇ ਸਗੋਂ ਨੋਟਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ। ਸਿਆਸਤ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਮਿਅੰਕ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਇੱਕੋ ਵਿਚਾਰਧਾਰਾ’ਤੇ ਤੁਰ ਰਹੀਆਂ ਹਨ ਜੋ ਸਿਰਫ਼ ਆਪਣੇ ਹਿੱਤ ਬਾਰੇ ਸੋਚਦਿਆਂ ਸੱਤਾ ਵਿੱਚ ਆਉਣਾ ਚਾਹੁੰਦੀਆਂ ਹਨ। ਦੇਸ਼ ਦੀ ਤਰੱਕੀ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਥਾਂ ਰਾਜਸੀ ਪਾਰਟੀਆਂ ਆਪਣੇ ਹਿੱਤ ਲਈ ਸਿਆਸੀ ਤਾਕਤ ਹਾਸਲ ਕਰਨਾ ਚਾਹੁੰਦੀਆਂ ਹਨ। ਇਸ ਲਈ ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਚੋਣਾਂ ਵਿੱਚ ਕਿਸੇ ਉਮੀਦਵਾਰ ਨੂੰ ਵੋਟ ਪਾਉਣ ਦੀ ਥਾਂ ਨੋਟਾਂ ਵਾਲਾ ਬਟਨ ਦਬਾਇਆ ਜਾਵੇ। ਮਿਅੰਕ ਦੀ ਇਸ ਮੁਹਿੰਮ ਵਿੱਚ ਸੀਜੀਸੀ ਲਾਂਡਰਾਂ ਦੇ 60 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ