Nabaz-e-punjab.com

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ, ਬੀਰਦਵਿੰਦਰ ਤੇ ਚੰਦੂਮਾਜਰਾ ਦਾ ਵਕਾਰ ਦਾਅ ’ਤੇ ਲੱਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਪੰਜਾਬ ਵਿੱਚ ਭਲਕੇ 19 ਮਈ ਹੋਣ ਵਾਲੀਆਂ 17ਵੀਂ ਲੋਕ ਸਭਾ ਦੀਆਂ ਚੋਣਾਂ ਦੇ ਨਤੀਜੇ ਭਾਵੇਂ ਕੁਝ ਹੋਣ ਪ੍ਰੰਤੂ ਐਤਕੀਂ ਇਨ੍ਹਾਂ ਚੋਣਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਅਤੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਵਕਾਰ ਦਾਅ ’ਤੇ ਲੱਗਾ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਇਨ੍ਹਾਂ ਦਿੱਗਜ ਆਗੂਆਂ ਦੇ ਭਵਿੱਖ ਦਾ ਫੈਸਲਾ ਕਰਨਗੇ। ਵੋਟਰਾਂ ਦੀ ਮੰਨੋ ਤਾਂ ਮੁੱਖ ਮੁਕਾਬਲਾਂ ਇਨ੍ਹਾਂ ਤਿੰਨ ਉਮੀਦਵਾਰਾਂ ਵਿੱਚ ਦੱਸਿਆ ਜਾ ਰਿਹਾ ਹੈ। ਉਂਜ ਕੁਝ ਰਾਜਸੀ ਲੋਕਾਂ ਦਾ ਕਹਿਣਾ ਹੈ ਕਿ ਮੁਕਾਬਲਾ ਤਾਂ ਤਿਵਾੜੀ ਅਤੇ ਚੰਦੂਮਾਜਰਾ ਵਿੱਚ ਹੈ ਪ੍ਰੰਤੂ ਬੀਰਦਵਿੰਦਰ ਦਾ ਕਹਿਣਾ ਹੈ ਕਿ ਚੰਦੂਮਾਜਰਾ ਦਾ ਐਤਕੀਂ ਪੱਤਾ ਸਾਫ਼ ਹੋ ਜਾਣਾ ਹੈ। ਲਿਹਾਜ਼ਾ ਟਕਸਾਲੀ ਦਲ ਅਤੇ ਕਾਂਗਰਸ ਵਿੱਚ ਹੀ ਮੁਕਾਬਲਾ ਹੋਵੇਗਾ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਸੋਨੀਆ ਗਾਂਧੀ ਦੀ ਸੱਜੀ ਬਾਂਹ
ਜਾਣਕਾਰੀ ਅਨੁਸਾਰ ਅਕਾਲੀ ਦਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਕਾਲੀ ਸਰਕਾਰ ਦੌਰਾਨ ਪਿੰਡ ਬਰਗਾੜੀ ਤੇ ਹੋਰ ਵੱਖ ਵੱਖ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਾੜੇ ਗਏ ਅਤੇ ਕਈ ਥਾਵਾਂ ’ਤੇ ਅਗਨ ਭੇਟ ਕੀਤੇ ਗਏ ਸਨ। ਜਿਸ ਕਾਰਨ ਸੰਗਤ ਵਿੱਚ ਰੋਸ ਹੈ। ਉਂਜ ਇਹ ਰੋਸ ਸਿਰਫ਼ ਇਕੱਲਾ ਬਾਦਲ ਦਲ ਪ੍ਰਤੀ ਹੀ ਨਹੀਂ ਹੈ ਸਗੋਂ ਸਿੱਖ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ ਕਿਉਂਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਫੜਿਆ ਨਹੀਂ ਜਾ ਸਕਿਆ ਹੈ। ਵੈਸੇ ਕਾਂਗਰਸੀ ਉਮੀਦਵਾਰ ਨੂੰ ਕੈਪਟਨ ਸਰਕਾਰ ਦੀ ਪਿਛਲੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਲਈ ਸਵਾਲ ਕੀਤੇ ਜਾ ਰਹੇ ਹਨ। ਉਂਜ ਬੀਰਦਵਿੰਦਰ ਸਿੰਘ ਨੂੰ ਹਰ ਵਾਰ ਨਵੀਂ ਪਾਰਟੀ ਬਦਲਣ ਦੇ ਸਵਾਲਾਂ ਦਾ ਵੀ ਸਾਹਮਣਾ ਕਰਨਾ ਪਿਆ ਹੈ।
ਸ੍ਰੀ ਚੰਦੂਮਾਜਰਾ ਚੋਣ ਪ੍ਰਚਾਰ ਦੌਰਾਨ ਮੋਦੀ ਲਹਿਰ ਅਤੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੋਕਾਂ ਸਾਹਮਣੇ ਰੱਖ ਕੇ ਵੋਟਾਂ ਮੰਗ ਰਹੇ ਹਨ ਅਤੇ ਕਾਂਗਰਸ ਦੀਆਂ ਨਾਕਾਮੀਆਂ ਬਾਰੇ ਭੰਡੀ ਪ੍ਰਚਾਰ ਕਰਨ ਦੇ ਨਾਲ ਨਾਲ ਸਿੱਖ ਕਤਲੇਆਮ ਦਾ ਮੁੱਦਾ ਵੀ ਉਛਾਲਿਆ ਗਿਆ ਹੈ। ਜਦੋਂਕਿ ਮਨੀਸ਼ ਤਿਵਾੜੀ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਸਦੇ ਹੋਏ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਆਧਾਰ ਬਣਾ ਕੇ ਵੋਟਾਂ ਮੰਗ ਰਹੇ ਹਨ ਅਤੇ ਵਿਕਾਸ ਦੇ ਵੱਡੇ ਵੱਡੇ ਵਾਅਦੇ ਕਰ ਰਹੇ ਹਨ। ਦੂਜੇ ਪਾਸੇ ਟਕਸਾਲੀ ਦਲ ਦੇ ਬੀਰਦਵਿੰਦਰ ਸਿੰਘ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਨੂੰ ਆਧਾਰ ਬਣਾ ਕੇ ਪੱਲਾ ਅੱਡ ਕੇ ਵੋਟਾਂ ਮੰਗੀਆਂ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਸਮੇਤ ਕਈ ਵੱਡੇ ਪ੍ਰਾਜੈਕਟ ਲਿਆਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਜਮਹੂਰੀ ਗੱਠਜੋੜ ਵੱਲੋਂ ਬਸਪਾ ਦੇ ਉਮੀਦਵਾਰ ਬਿਕਰਮ ਸਿੰਘ ਸੋਢੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਉਕਤ ਸਾਰੀਆਂ ਧਿਰਾਂ ਨੂੰ ਕੋਸਦਿਆਂ ਵੋਟਰਾਂ ਦਾ ਮਨ ਜਿੱਤਣ ਲਈ ਪੂਰੀ ਵਾਹ ਲਗਾ ਦਿੱਤੀ ਹੈ। ਸ੍ਰੀ ਸੋਢੀ ਪਹਿਲੀ ਵਾਰ ਲੋਕ ਸਭਾ ਦੀ ਚੋਣ ਲੜ ਰਹੇ ਹਨ ਜਦੋਂਕਿ ਸ਼ੇਰਗਿੱਲ ਇਸ ਤੋਂ ਪਹਿਲਾਂ ਮੁਹਾਲੀ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ ਅਤੇ ਹਾਰ ਗਏ ਸੀ। ਇੰਝ ਹੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਤੇ ਆਜ਼ਾਦ ਉਮੀਦਵਾਰ ਡਾ. ਪਰਮਜੀਤ ਸਿੰਘ ਰਾਣੂ, ਸੀਪੀਆਈ (ਐਮ) ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ, ਆਜ਼ਾਦ ਉਮੀਦਵਾਰ ਸੁਰਿੰਦਰ ਕੌਰ ਸਮੇਤ ਕਈ ਹੋਰ ਉਮੀਦਵਾਰ ਵੀ ਇਨ੍ਹਾਂ ਚੋਣਾਂ ਵਿੱਚ ਆਪਣੀ ਕਿਸਮਤ ਅਜਮਾ ਰਹੇ ਹਨ। ਭਲਕੇ ਐਤਵਾਰ ਨੂੰ ਉਕਤ ਸਾਰੇ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਜਾਵੇਗੀ ਅਤੇ 23 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…