Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ: ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਵਾਹਨਾਂ ਤੇ ਪੀਜੀ ਵਿੱਚ ਰਹਿੰਦੇ ਨੌਜਵਾਨਾਂ ਦੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ: ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਤਹਿਤ ਮੁਹਾਲੀ ਪੁਲੀਸ ਵੱਲੋਂ ਬੁੱਧਵਾਰ ਨੂੰ ਵੱਖ ਵੱਖ ਸ਼ਹਿਰੀ ਅਤੇ ਨੇੜਲੇ ਪਿੰਡਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਮੌਲੀ ਬੈਦਵਾਨ ਤੇ ਹੋਰ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਅਤੇ ਪੀਜੀ ਦੀ ਚੈਕਿੰਗ ਦੌਰਾਨ ਪੀਜੀ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਬਾਹਰੇ ਸੂਬਿਆਂ ਅਤੇ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਗਈ। ਚੈਕਿੰਗ ਦੌਰਾਨ ਵਿਦਿਆਰਥੀਆਂ ਦੇ ਪਛਾਣ ਪੱਤਰਾਂ ਅਤੇ ਹੋਰ ਦਸਤਾਵੇਜ਼ਾਂ ਅਤੇ ਫੋਟੋ ਸ਼ਨਾਖ਼ਤੀ ਕਾਰਡ, ਵਾਹਨਾਂ ਦੇ ਕਾਗਜਾਤ ਆਦਿ ਚੈੱਕ ਕੀਤੇ ਗਏ। ਇਸੇ ਤਰ੍ਹਾਂ ਡੀਐਸਪੀ ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਥਾਣਾ ਫੇਜ਼-1 ਅਤੇ ਥਾਣਾ ਮਟੌਰ ਦੀ ਸਾਂਝੀ ਟੀਮ ਵੱਲੋਂ ਸਥਾਨਕ ਫੇਜ਼-7 ਸਮੇਤ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਆਉਣ ਵਾਲੇ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਰਿਹਾਇਸ਼ੀ ਖੇਤਰਾਂ ਵਿੱਚ ਸਥਿਤ ਪੀਜੀ ਕੇਂਦਰਾਂ ਦੀ ਜਾਂਚ ਕੀਤੀ ਗਈ। ਥਾਣਾ ਮਟੌਰ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਪੀਜੀ, ਵੱਖ ਵੱਖ ਮਾਰਕੀਟਾਂ ਤੇ ਪਾਰਕਿੰਗਾਂ ਵਿੱਚ ਹਰ ਤਰ੍ਹਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਕੀਤੀ ਗਈ ਹੈ। ਇਸ ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਲੋਕ ਸਭਾ ਚੋਣਾਂ ਤੱਕ ਨਿਰੰਤਰ ਜਾਰੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ