Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ: ਪੇਡ ਖਬਰਾਂ ਦੇ ਰੁਝਾਨ ਨੂੰ ਠੱਲ ਪਾਉਣ ਮੀਡੀਆ ਦਾ ਸਹਿਯੋਗ ਜ਼ਰੂਰੀ: ਸ੍ਰੀਮਤੀ ਸਪਰਾ ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਪੇਡ ਨਿਊਜ ਬਾਰੇ ਦਿਸ਼ਾ ਨਿਰਦੇਸ਼ ਜਾਰੀ, ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਪਾਲਣ ਯਕੀਨੀ ਬਣਾਉਣ ਦੇ ਆਦੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ: ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਨੇ Ñਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਨੁਮਾਇੰਦਿਆਂ ਨਾਲ ਸਾਂਝੀ ਮੀਟਿੰਗ ਕੀਤੀ ਅਤੇ ਪੇਡ ਨਿਊਜ਼ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਇਨ੍ਹਾਂ ਹਦਾਇਤਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਦਾ ਅਮਲ ਸ਼ੁਰੂ ਹੁੰਦੇ ਹੀ ਪੇਡ ਨਿਊਜ ਦਾ ਸਿਲਸਿਲਾ ਜ਼ੋਰਾ ਸ਼ੋਰਾਂ ਨਾਲ ਸ਼ੁਰੂ ਹੋ ਜਾਂਦਾ ਹੈ। ਇਸ ਲਈ ਚੋਣਾਂ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੀ ਨਿਰਪੱਖ ਕਵਰੇਜ਼ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਪੇਡ ਨਿਊਜ ਦਾ ਪਤਾ ਲੱਗ ਸਕੇ ਅਤੇ ਸਬੰਧਤ ਉਮੀਦਵਾਰਾਂ ਬਾਰੇ ਵੋਟਰਾਂ ਨੂੰ ਸਹੀ ਜਾਣਕਾਰੀ ਮਿਲ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਵਚਨਬੱਧ ਹੈ, ਪ੍ਰੰਤੂ ਮੀਡੀਆ ਵੀ ਸਾਰੀਆਂ ਰਾਜਸੀ ਪਾਰਟੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਲੋਕਾਂ ਵਿੱਚ ਇਹ ਧਾਰਨਾ ਨਹੀਂ ਬਣਨੀ ਚਾਹੀਦੀ ਕਿ ਕੋਈ ਮੀਡੀਆ ਗਰੁੱਪ ਕਿਸੇ ਖਾਸ ਪਾਰਟੀ ਦੀ ਤਰਫ਼ਦਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਮੀਡੀਆ ਅਦਾਰਾ, ਮੀਡੀਆ ਪ੍ਰਮਾਣਨ ਤੇ ਨਜ਼ਰਸਾਨੀ ਕਮੇਟੀ (ਐਮਸੀਐਮਸੀ) ਦੀ ਪ੍ਰਵਾਨਗੀ ਤੋਂ ਬਗੈਰ ਕੋਈ ਵੀ ਸਿਆਸੀ ਇਸ਼ਤਿਹਾਰ ਨਾ ਹੀ ਛਾਪੇਗਾ ਅਤੇ ਨਾ ਹੀ ਇਲੈਕਟ੍ਰੋਨਿਕ/ਸੋਸ਼ਲ ਮੀਡੀਆ ’ਤੇ ਚਲਾਏਗਾ। ਉਨ੍ਹਾਂ ਕਿਹਾ ਕਿਸੇ ਵੀ ਸਿਆਸੀ ਪਾਰਟੀ ਦਾ ਇਸ਼ਤਿਹਾਰ ਛਾਪਣ/ਟੈਲੀਕਾਸਟ ਕਰਨ ਤੋਂ ਪਹਿਲਾਂ ਇਸ਼ਤਿਹਾਰ ਜਾਰੀ ਕਰਵਾਉਣ ਵਾਲੇ ਤੋਂ ਵਿਸ਼ੇਸ਼ ਕਮੇਟੀ ਦੀ ਪ੍ਰਵਾਨਗੀ ਜ਼ਰੂਰ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕੁਝ ਸਿਆਸੀ ਪਾਰਟੀਆਂ ਵੱਲੋਂ ਫੌਜੀਆਂ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਦੇ ਮੁੱਦੇ ’ਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਉਹ ਫੌਜ ਮੁਖੀਆਂ, ਕਿਸੇ ਰੱਖਿਆ ਅਧਿਕਾਰੀ/ਜਵਾਨ ਜਾਂ ਸੈਨਾ ਨਾਲ ਸਬੰਧਤ ਕਿਸੇ ਤਸਵੀਰ ਦੀ ਵਰਤੋਂ ਪ੍ਰਚਾਰ ਲਈ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਮਤਦਾਨ ਤੋਂ ਪਹਿਲੇ 48 ਘੰਟਿਆਂ ਵਿੱਚ ਨਸ਼ਰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਅਤੇ ਚੋਣ ਸਰਵੇਖਣਾਂ ਬਾਬਤ ਨਿਯਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਪ੍ਰੈਸ ਕੌਂਸਲ ਆਫ਼ ਇੰਡੀਆ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੌਰਾਨ ਖ਼ਬਰਾਂ ਨੂੰ ਸਹੀ ਤਰੀਕੇ ਨਾਲ ਪ੍ਰਕਾਸ਼ਿਤ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਜੋ ਕੋਈ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਪਾਲਨਾ ਲਈ 20-25 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕਿ 24 ਘੰਟੇ ਕੰਮ ਕਰਨਗੀਆਂ। ਇਸ ਮੌਕੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਤੇ ਕਮੇਟੀ ਮੈਂਬਰ ਕੇਵਲ ਸਿੰਘ ਰਾਣਾ ਅਤੇ ਡੀਪੀਆਰਓ ਅਮਨਪ੍ਰੀਤ ਸਿੰਘ ਮਨੌਲੀ ਵੀ ਹਾਜ਼ਰ ਸਨ। (ਬਾਕਸ ਆਈਟਮ) ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਨੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇੱਥੋਂ ਦੇ ਪੀਸੀਏ ਸਟੇਡੀਅਮ ਵਿੱਚ ਹੋਣ ਵਾਲੇ ਆਈਪੀਐਲ ਮੈਚਾਂ ਲਈ ਪਹਿਲੇ 10 ਲੜਕੇ ਅਤੇ ਪਹਿਲੀਆਂ 10 ਲੜਕੀਆਂ ਨੂੰ ਮੈਚ ਦੇ ਮੁਫ਼ਤ ਪਾਸ ਦਿੱਤੇ ਜਾਣਗੇ। ਪਹਿਲੀ ਵਾਰ ਵੋਟ ਪਾਉਣ ਵਾਲੇ ਅਜਿਹੇ ਵੋਟਰ ਡੀਸੀ ਦੇ ਮਹਿਮਾਨ ਹੋਣਗੇ ਅਤੇ ਉਨ੍ਹਾਂ ਨੂੰ ਸਟੇਡੀਅਮ ਦੇ ਐਂਟਰੀ ਗੇਟ 1-1 ਕੱਪ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ