Share on Facebook Share on Twitter Share on Google+ Share on Pinterest Share on Linkedin ਗੁਰਦਾਸਪੁਰ ਦੀ ਲੋਕ ਸÎਭਾ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ-1 ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਮਿਤੀ 15 ਸਤੰਬਰ, 2017 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਮਿਤੀ 22 ਸਤੰਬਰ, 2017 ਨਿਰਧਾਰਿਤ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਮਿਤੀ 25 ਸਤੰਬਰ, 2017 ਨੂੰ ਕੀਤੀ ਜਾਵੇਗੀ ਜਦਕਿ ਕਾਗਜ ਵਾਪਸ ਲੈਣ ਦੀ ਅੰਤਿਮ ਮਿਤੀ 27 ਸਤੰਬਰ, 2017 ਮਿੱਥੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 11 ਅਕਤੂਬਰ, 2017 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਮਿਤੀ 15 ਅਕਤੂਬਰ, 2017 ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਮਨੀ ਚੋਣ ਦੇ ਮੱਦੇਨਜ਼ਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਧਰ, ਸੱਤਾਧਾਰੀ ਕਾਂਗਰਸ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਂਜ ਕੈਪਟਨ ਸਰਕਾਰ ਨੇ ਆਪਣੇ ਮਹਿਜ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਤਵੱਜੋ ਗੁਰਦਾਸਪੁਰ ਅਤੇ ਪਠਾਨਕੋਟ ਨੂੰ ਦਿੱਤੀ ਹੈ। ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਹੁਕਮਰਾਨ ਜ਼ਿਮਨੀ ਚੋਣ ਦੇ ਕਾਰਨ ਹੀ ਇਨ੍ਹਾਂ ਦੋਵੇਂ ਜ਼ਿਲ੍ਹਿਆਂ ਨੂੰ ਹੋਰਨਾਂ ਜ਼ਿਲ੍ਹਿਆਂ ਨਾਲੋਂ ਵੱਧ ਤਰਜ਼ੀਹ ਦੇ ਰਹੇ ਹਨ। ਇਸੇ ਤਰ੍ਹਾਂ ਵਿਰੋਧੀ ਧਿਰਾਂ ਵੀ ਸਰਕਾਰ ਦੇ ਹਰ ਪੈਂਤਰੇ ਨੂੰ ਬਾਜ਼ ਅੱਖ ਨਾਲ ਦੇਖ ਰਹੀਆਂ ਹਨ। ਵਿਰੋਧੀ ਧਿਰਾਂ ਹਾਕਮ ਧਿਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ’ਤੇ ਘੇਰਨ ਦੀ ਤਾਕ ਵਿੱਚ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ