Share on Facebook Share on Twitter Share on Google+ Share on Pinterest Share on Linkedin ਪ੍ਰਾਈਵੇਟ ਸਕੂਲਾਂ ਲਈ ਮਾਪਿਆਂ ਦੀ ਲਿਖਤੀ ਸਹਿਮਤੀ ਦੀ ਉਡੀਕ ਹੋਈ ਲੰਮੀ ਬੁੱਧਵਾਰ ਤੋਂ ਖੱੁਲੇ੍ਹਗਾ ਸ਼ਾਸਤਰੀ ਮਾਡਲ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ: ਸ਼ੇਰਗਿੱਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਨਾਲ-ਨਾਲ ਕੁਝ ਕੁ ਪ੍ਰਾਈਵੇਟ ਸਕੂਲ ਵੀ ਖੁੱਲ੍ਹ ਗਏ ਹਨ ਪ੍ਰੰਤੂ ਜ਼ਿਆਦਾਤਰ ਨਿੱਜੀ ਸਕੂਲ ਹਾਲੇ ਵੀ ਬੰਦ ਹਨ। ਇੱਥੋਂ ਦੇ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿੱਚ ਬੁੱਧਵਾਰ ਤੋਂ ਕਲਾਸਾਂ ਲੱਗਣਗੀਆਂ। ਸਕੂਲ ਦੇ ਮੈਨੇਜਰ ਰਜਨੀਸ਼ ਸੇਵਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ 21 ਅਕਤੂਬਰ ਤੋਂ ਸਕੂਲ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਸਿੱਖਿਆ ਦੇਣ ਦਾ ਅਮਲ ਯਕੀਨੀ ਕੀਤਾ ਜਾ ਸਕੇ। ਸਕੂਲ ਦੇ ਅਧਿਆਪਕਾਂ ਨੂੰ ਕੋਵਿਡ-19 ਨਿਯਮਾਂ ਦੀ ਪਾਲਣਾ ਕਰਨਾ, ਕਲਾਸ ਰੂਮਾਂ ਦੀ ਸਫ਼ਾਈ ਅਤੇ ਸੈਨੇਟਾਈਜ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ। ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਸਕੂਲ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਸਹਿਮਤੀ ਪੱਤਰ ਮੰਗੇ ਗਏ ਹਨ ਪ੍ਰੰਤੂ ਜ਼ਿਆਦਾਤਰ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਇਨਕਾਰੀ ਹਨ। ਉਧਰ, ਸੰਤ ਈਸਰ ਸਿੰਘ ਪਬਲਿਕ ਸਕੂਲ ਮੁਹਾਲੀ ਦੇ ਮੈਨੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਕਿਸੇ ਵੀ ਵਿਦਿਆਰਥੀ ਦੇ ਮਾਤਾ-ਪਿਤਾ ਨੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਆਪਣੀ ਲਿਖਤੀ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਲੇ ਵੀ ਕਰੋਨਾ ਮਹਾਮਾਰੀ ਦਾ ਭੈਅ ਲੋਕਾਂ ਵਿੱਚ ਬਣਿਆ ਹੋਇਆ ਹੈ। ਇਸ ਲਈ ਜਦੋਂ ਤੱਕ ਬੱਚਿਆਂ ਦੇ ਮਾਪੇ ਲਿਖਤੀ ਸਹਿਮਤੀ ਨਹੀਂ ਦਿੰਦੇ, ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ