Share on Facebook Share on Twitter Share on Google+ Share on Pinterest Share on Linkedin ਲੌਂਗੋਵਾਲ ਸਕੂਲ ਵੈਨ ਹਾਦਸਾ: ਮੁਹਾਲੀ ਵਿੱਚ ਦੂਜੇ ਦਿਨ 353 ਸਕੂਲ ਬੱਸਾਂ ਦੀ ਚੈਕਿੰਗ ਸਿਵਲ ਪ੍ਰਸ਼ਾਸਨ ਤੇ ਟਰੈਫ਼ਿਕ ਪੁਲੀਸ ਵੱਲੋਂ 127 ਵਾਹਨਾਂ ਦੇ ਚਲਾਨ, 26 ਵਾਹਨ ਕੀਤੇ ਜ਼ਬਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ: ਲੌਂਗੋਵਾਲ ਸਕੂਲ ਵੈਨ ਹਾਦਸੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਹੈ। ਅੱਜ ਦੂਜੇ ਦਿਨ ਵੀ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਸਕੂਲ ਵਾਹਨਾਂ ਵਿੱਚ ਖ਼ਾਮੀਆਂ ਮਿਲੀਆਂ। ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਮੰਗਲਵਾਰ ਨੂੰ 353 ਸਕੂਲ ਬੱਸਾਂ ਅਤੇ ਹੋਰਨਾਂ ਵਾਹਨਾਂ ਦੀ ਅਚਨਚੇਤ ਚੈਕਿੰਗ ਦੀ ਇਹ ਵਿਸ਼ੇਸ਼ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਹੈ। ਇਸ ਦੌਰਾਨ 153 ਸਕੂਲ ਬੱਸਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਜਿਨ੍ਹਾਂ ਵਿੱਚ 127 ਵਾਹਨਾਂ ਦੇ ਚਲਾਨ ਕੀਤੇ ਗਏ ਜਦੋਂਕਿ 26 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਬੀਤੇ ਕੱਲ੍ਹ 28 ਬੱਸਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਖ਼ੁਦ 37 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ 13 ਸਕੂਲ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ 24 ਸਕੂਲ ਵਾਹਨਾਂ ਦੇ ਚਲਾਨ ਕੀਤੇ। ਇੰਝ ਹੀ ਸਹਾਇਕ ਟਰਾਂਸਪੋਰਟ ਅਫ਼ਸਰ ਸਿਮਰਨ ਸਿੰਘ ਸਰਾਂ ਨੇ 18 ਵਾਹਨਾਂ ਦੀ ਜਾਂਚ ਕੀਤੀ ਅਤੇ 6 ਵਾਹਨਾਂ ਦੇ ਚਲਾਨ ਕੀਤੇ ਅਤੇ 2 ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਇਸ ਤਰ੍ਹਾਂ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਦੀ ਅਗਵਾਈ ਵਾਲੀ ਟੀਮ ਸਕੂਲ ਬੱਸਾਂ ਦੀ ਜਾਂਚ ਦੌਰਾਨ ਵਾਹਨਾਂ ਵਿੱਚ ਖ਼ਾਮੀਆਂ ਦੇਖੀਆਂ ਅਤੇ ਉਨ੍ਹਾਂ ਨੇ 17 ਬੱਸਾਂ ਦੀ ਜਾਂਚ ਕੀਤੀ। ਜਿਨ੍ਹਾਂ ’ਚੋਂ 9 ਵਾਹਨਾਂ ਦੇ ਚਲਾਨ ਕੀਤੇ ਗਏ ਜਦੋਂਕਿ 4 ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ। ਡੇਰਾਬੱਸੀ ਦੇ ਐਸਡੀਐਮ ਕੁਲਦੀਪ ਬਾਵਾ ਦੀ ਟੀਮ ਨੇ 20 ਵਾਹਨਾਂ ਦੀ ਚੈਕਿੰਗ ਕੀਤੀ ਅਤੇ 8 ਵਾਹਨਾਂ ਦੇ ਚਲਾਨ ਕੀਤੇ ਅਤੇ 6 ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ। ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ ਦੀ ਟੀਮ ਨੇ 31 ਵਾਹਨਾਂ ਦੀ ਜਾਂਚ ਕੀਤੀ। ਜਿਨ੍ਹਾਂ ’ਚੋਂ 19 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 1 ਵਾਹਨ ਜ਼ਬਤ ਕੀਤਾ ਗਿਆ। ਐਸਪੀ (ਟਰੈਫ਼ਿਕ) ਕੇਸਰ ਸਿੰਘ ਧਾਲੀਵਾਲ ਨੇ ਕਿਹਾ ਕਿ ਟਰੈਫ਼ਿਕ ਪੁਲੀਸ ਨੇ 230 ਸਕੂਲ ਬੱਸਾਂ ਅਤੇ ਛੋਟੇ ਵਾਹਨਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 61 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਟਰੈਫ਼ਿਕ ਮਾਰਸ਼ਲ ਅਜੀਤ ਸਿੰਘ, ਵਕੀਲ ਪਰਮਜੀਤ ਸਿੰਘ, ਕੁਲਦੀਪ ਸਿੰਘ ਭਿੰਡਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ