ਬ੍ਰਾਹਮਣ ਸਭਾ ਵੱਲੋਂ 10 ਮਈ ਨੂੰ ਮਨਾਇਆ ਜਾਵੇਗਾ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਸ੍ਰੀ ਬ੍ਰਾਹਮਣ ਸਭਾ ਮੁਹਾਲੀ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 10 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਦੀ ਪਾਰਕਿੰਗ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਜਾਵੇਗਾ। ਅੱਜ ਇੱਥੇ ਸਭਾ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਮਾਗਮ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸੱਦਾ ਪੱਤਰ ਜਾਰੀ ਕੀਤਾ ਗਿਆ। ਸਭਾ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਸਮਾਗਮ ਦੀ ਆਰੰਭਤਾ ਸ਼ਾਮ 6 ਵਜੇ ਹੋਵੇਗੀ।
ਇਸ ਮੌਕੇ ਸ੍ਰੀ ਰਸਰਾਜ ਮਹਾਰਾਜ ਵੱਲੋਂ ਸ੍ਰੀ ਸੁੰਦਰ-ਕਾਂਡ ਦਾ ਪਾਠ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਜਨ ਸ਼ਾਮ ਹੋਵੇਗੀ, ਜਿਸ ਵਿੱਚ ਗਾਇਕ ਮਦਨ ਸ਼ੌਂਕੀ ਆਪਣੇ ਭਜਨਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ। ਬਾਜ਼ਾਰ ਵਿੱਚ ਵਿਸ਼ਾਲ ਭੰਡਾਰਾ ਲਗਾਇਆ ਜਾਵੇਗਾ। ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਸੁਨੀਲ ਸ਼ਰਮਾ, ਐਸਡੀ ਸ਼ਰਮਾ ਅਤੇ ਸੁਰਿੰਦਰ ਲਖਨਪਾਲ, ਸਾਬਕਾ ਕੌਂਸਲਰ ਤੇ ਭਾਜਪਾ ਆਗੂ ਅਸ਼ੋਕ ਝਾਅ, ਵਿਵੇਕ ਕ੍ਰਿਸ਼ਨ ਜੋਸ਼ੀ, ਅਨੀਤਾ ਜੋਸ਼ੀ, ਬ੍ਰਿਜ ਮੋਹਨ ਜੋਸ਼ੀ, ਪੰਡਿਤ ਇੰਦਰਮਣੀ ਤ੍ਰਿਪਾਠੀ, ਚੰਦਰ ਸ਼ੇਖਰ ਸ਼ਰਮਾ, ਰਮਨ ਸ਼ੈੱਲੀ, ਮਨਮੋਹਨ ਦਾਦਾ ਮੌਜੂਦ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…