ਭਗਵਾਨ ਰਾਮ ਜੀ ਨੇ ਹਮੇਸ਼ਾ ਸੱਚਾਈ ਦਾ ਰਾਹ ਅਪਨਾਇਆ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਮੁਹਾਲੀ ਵਿਖੇ ਵੱਖ ਵੱਖ ਥਾਂਵਾਂ ਉਪਰ ਕਰਵਾਏ ਗਏ ਦੁਸਹਿਰਾ ਸਮਾਗਮਾਂ ਵਿਚ ਹਿਸਾ ਲੈਣ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਸੱਚਾਈ ਦਾ ਰਾਹ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ੍ਰੀ ਰਾਮ ਚੰਦਰ ਜਿਥੇ ਆਗਿਆਕਾਰੀ ਪੁੱਤਰ ਸਨ ਉਥੇ ਮਾਤਾ ਸੀਤਾ ਵੀ ਪਤੀ ਵਰਤਾ ਇਸਤਰੀ ਸੀ। ਲਛਮਣ ਆਗਿਆਕਾਰੀ ਭਰਾ ਸੀ। ਉਹਨਾਂ ਕਿਹਾ ਕਿ ਸ੍ਰੀ ਰਾਮ ਜੀ ਨੇ ਹਮੇਸ਼ਾ ਸੱਚਾਈ ਦਾ ਰਾਹ ਅਪਨਾਇਆ ਅਤੇ ਦੁਨੀਆਂ ਨੂੰ ਵੀ ਸੱਚ ਦੇ ਰਸਤੇ ਉਪਰ ਚੱਲਣ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਰਮ ਦੇ ਮਾਰਗ ਉਪਰ ਚਲਣਾ ਚਾਹੀਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਗੁਰਮੀਤ ਸਿੰਘ ਵਾਲੀਆ, ਪਰਮਜੀਤ ਸਿੰਘ ਕਾਹਲੋਂ, ਗੁਰੱਮੁੱਖ ਸਿੰਘ ਸੋਹਲ, ਬੌਬੀ ਕੰਬੋਜ, ਰਮਨਪ੍ਰੀਤ ਕੌਰ, ਜਸਬੀਰ ਕੌਰ, ਪਰਮਿੰਦਰ ਸਿੰਘ ਤਸਿੰਬਲੀ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…