ਸਰਹਿੰਦ ਮੰਡੀ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਭਗਵਾਨ ਵਾਲਮੀਕੀ ਜੀ ਦਾ ਜਨਮ ਦਿਹਾੜਾ: ਗੇਜਾ ਰਾਮ

ਭਗਵਾਨ ਵਾਲਮੀਕੀ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੁੱਖ ਮੰਤਰੀ ਤੇ ਗੇਜਾ ਰਾਮ ਵੱਲੋਂ ਕਾਰਡ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਇੱਥੇ ਦੱਸਿਆ ਕਿ ਭਗਵਾਨ ਵਾਲਮੀਕੀ ਜੀ ਦਾ ਜਨਮ ਦਿਹਾੜਾ ਸਰਹਿੰਦ ਮੰਡੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਬੰਧੀ ਦਲਿਤ ਵਰਗ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਵਾਲਮੀਕੀ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਲੋਕਾਂ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਡ ਰਿਲੀਜ਼ ਕੀਤਾ ਗਿਆ ਹੈ।
ਸ੍ਰੀ ਗੇਜਾ ਰਾਮ ਵਾਲਮੀਕੀ ਨੇ ਦੱਸਿਆ ਕਿ ਕਾਰਡ ਰਿਲੀਜ਼ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਇੱਥੇ ਹਰੇਕ ਧਰਮ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕੀ ਜੀ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਚੇਅਰਮੈਨ ਗੇਜਾ ਰਾਮ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹਿੰਦ ਮੰਡੀ ਵਿਖੇ ਕਰਵਾਏ ਜਾ ਰਹੇ ਇਸ ਮਹਾਨ ਸਮਾਗਮ ਵਿੱਚ ਸੰਤ-ਮਹਾਂਪੁਰਸ਼, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਾਉਣਗੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…