Share on Facebook Share on Twitter Share on Google+ Share on Pinterest Share on Linkedin ਰਸੋਈ ਗੈਸ ਸਿਲੰਡਰਾਂ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗਿੱਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਕਈ ਥਾਵਾਂ ’ਤੇ ਅਚਨਚੇਤ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਰਸੋਈ ਗੈਸ ਸਿਲੰਡਰਾਂ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਕੁਝ ਲੋਕਾਂ ਅਤੇ ਦੁਕਾਨਦਾਰਾਂ ਵੱਲੋਂ ਹੋਰ ਕੰਮਾਂ ਦੀ ਆੜ ਵਿੱਚ ਰਸੋਈ ਗੈਸ ਸਿਲੰਡਰਾਂ ਦਾ ਗੈਰ ਕਾਨੂੰਨੀ ਧੰਦਾ ਕਰਨ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਵੱਲੋਂ ਗੈਸ ਸਿਲੰਡਰ ਦੇ ਗੈਰ ਕਾਨੂੰਨੀ ਧੰਦੇ ਨੂੰ ਰੋਕਣ ਲਈ ਅਚਨਚੇਤੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਰਸੋਈ ਗੈਸ ਦੇ ਗੈਰ ਕਾਨੂੰਨੀ ਧੰਦੇ ਨੂੰ ਰੋਕਣ ਲਈ ਟੀਮਾਂ ਗਠਨ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਅਚਨਚੇਤੀ ਚੈਕਿੰਗ ਕੀਤੀ ਜਾ ਰਹੀ ਹੈ। ਸ੍ਰੀ ਗਿੱਲ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਕੀਤੀ ਜਾ ਰਹੀ ਅਚਨਚੇਤੀ ਚੈਕਿੰਗ ਦੌਰਾਨ ਜ਼ੀਰਕਪੁਰ ਨੇੜਲੇ ਪਿੰਡ ਬਲਟਾਣਾ, ਨਵਾਂ ਗਰਾਓਂ, ਸ਼ਾਹੀਮਾਜਰਾ, ਡੇਰਾਬੱਸੀ ਵਿੱਚ ਇਹ ਗੱਲ ਸਾਹਮਣੇ ਆਈ ਕਿ ਕੁਝ ਲੋਕ ਅਤੇ ਦੁਕਾਨਦਾਰ ਗੈਸ ਸਿਲੰਡਰਾਂ ਵਿੱਚ ਗੈਸ ਦੀ ਅਦਲਾ ਬਦਲੀ ਕਰਦੇ ਹਨ ਅਤੇ ਘਰੇਲੂ ਸਿਲੰਡਰਾਂ ਵਿੱਚੋਂ ਰਸੋਈ ਗੈਸ ਛੋਟੇ ਸਿਲੰਡਰਾਂ ਵਿੱਚ ਭਰ ਕੇ ਬਲੈਕ ਵਿੱਚ ਵੇਚਦੇ ਹਨ। ਗਠਿਤ ਕੀਤੀਆਂ ਟੀਮਾਂ ਵੱਲੋਂ ਦਰਜਨਾਂ ਛੋਟੇ ਵੱਡੇ ਸਿਲੰਡਰ ਅਤੇ ਗੈਸ ਦੀ ਅਦਲਾ ਬਦਲੀ ਵਿੱਚ ਵਰਤਿਆ ਜਾਣ ਵਾਲਾ ਸਮਾਨ ਜ਼ਬਤ ਕੀਤਾ ਗਿਆ ਹੈ। ਸ੍ਰੀ ਗਿੱਲ ਨੇ ਦੱਸਿਆ ਕਿ ਦੁਕਾਨਾਂ ਵਿੱਚ ਸਿਲੰਡਰ ਰੱਖ ਕੇ ਗੈਸ ਦੀ ਅਦਲਾ ਬਦਲੀ ਕਰਦੇ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ ਜਿਸ ਨਾਲ ਇਕੱਲੇ ਦੁਕਾਨਦਾਰ ਦਾ ਹੀ ਨਹੀਂ ਸਗੋਂ ਉਸਦੇ ਆਸ ਪਾਸ ਦੇ ਇਲਾਕੇ ਵਿੱਚ ਵੀ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ। ਸ੍ਰੀ ਗਿੱਲ ਨੇ ਲੋਕਾਂ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ ਪਾਸ ਕੋਈ ਵਿਅਕਤੀ ਵੱਡੇ ਰਸੋਈ ਗੈਸ ਦੇ ਸਿਲੰਡਰਾਂ ਵਿੱਚੋਂ ਛੋਟੇ ਸਿਲੰਡਰਾਂ ਵਿੱਚ ਗੈਸ ਭਰਨ ਦਾ ਕੰਮ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ 27290-70333 ਤੇ ਦਿੱਤੀ ਜਾਵੇ ਤਾਂ ਜੋ ਅਜਿਹਾ ਕਰਨ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ