Nabaz-e-punjab.com

ਮੂਲ ਰੂਪ ਵਿੱਚ ਲਖਨਊ ਦੇ ਜੰਮਪਲ ਮੁਹੰਮਦ ਤਾਇਅਬ ਨੇ ਡੀਜੀਐਸਈ ਤੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ ਸਰਕਾਰ ਵੱਲੋਂ 2007 ਬੈਚ ਦੇ ਆਈਏਐਸ ਅਧਿਕਾਰੀ ਮੁਹੰਮਦ ਤਾਇਅਬ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਡੀਜੀਐਸਈ) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਅਧਿਕਾਰੀ ਨੇ ਅੱਜ ਆਪਣੇ ਦੋਵੇਂ ਅਹੁਦੇ ਸੰਭਾਲ ਲਏ ਹਨ। ਮੂਲ ਰੂਪ ਵਿੱਚ ਲਖਨਊ ਦੇ ਜੰਮਪਲ ਮੁਹੰਮਦ ਤਾਇਅਬ ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਸਨ। ਜਦੋਂਕਿ ਡੀਜੀਐਸਈ ਅਤੇ ਬੋਰਡ ਦੇ ਸਕੱਤਰ ਪ੍ਰਸ਼ਾਂਤ ਗੋਇਲ ਨੂੰ ਇਨ੍ਹਾਂ ਦੋਵੇਂ ਅਹੁਦਿਆਂ ਤੋਂ ਬਦਲ ਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।
ਸ੍ਰੀ ਮੁਹੰਮਦ ਤਾਇਅਬ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਗਲੇ ਮਹੀਨੇ ਲਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ ਨੂੰ ਸਫਲਤਾ ਪੂਰਵਕ ਸਿਰੇ ਚਾੜ੍ਹਨ ਅਤੇ ਨਕਲ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਅਹੁਦੇ ਸੰਭਾਲਣ ਤੋਂ ਬਾਅਦ ਉਨ੍ਹਾਂ ਸਿੱਖਿਆ ਵਿਭਾਗ ਅਤੇ ਸਕੂਲ ਬੋਰਡ ਦੇ ਦਫ਼ਤਰੀ ਸਟਾਫ਼ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਿੱਖਿਆ ਭਵਨ ਅਤੇ ਬੋਰਡ ਦਫ਼ਤਰ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਸ੍ਰੀ ਮੁਹੰਮਦ ਤਾਇਅਬ ਕਾਫੀ ਸਮਾਂ ਪਹਿਲਾਂ ਮੁਹਾਲੀ ਵਿੱਚ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…