Nabaz-e-punjab.com

ਬੀਬੀ ਬਾਦਲ ਤੇ ਕੈਪਟਨ ਆਪਣੇ ਆਲੀਸ਼ਾਨ ਹੋਟਲ ਤੇ ਪੈਲੇਸਾਂ ਨੂੰ ਇਕਾਂਤਵਾਸ ਬਣਾਉਣ ਲਈ ਸਹਿਮਤੀ ਦੇਣ

ਸਿੱਖ ਸੰਗਤਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਗੰਭੀਰ ਨੋਟਿਸ ਲਿਆ

ਝੂਠੀ ਪ੍ਰਸੰਸਾ ਤੇ ਲਾਪਰਵਾਹੀ ਲਈ ਜ਼ਿੰਮੇਵਾਰ ਆਗੂਆਂ ’ਤੇ ਹੋਵੇ ਸਖ਼ਤ ਕਾਰਵਾਈ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸਿੱਖ ਸੰਗਤ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਅੱਜ ਇੱਥੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਐਤਕੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿੱਚ ਗੁਰੂ ਮਹਾਰਾਜ ਦੇ ਦਰਸ਼ਨ ਕਰਨ ਗਈ ਸੰਗਤ ਨੂੰ ਮਹੀਨੇ ਤੋਂ ਵੱਧ ਸਮਾਂ ਉੱਥੇ ਰਹਿਣਾ ਪਿਆ ਹੈ। ਜਿੱਥੇ ਸੰਗਤ ਦੇ ਰਹਿਣ ਸਹਿਣ ਦਾ ਸਾਰਾ ਪ੍ਰਬੰਧ ਕਾਰਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਵੱਲੋਂ ਕੀਤਾ ਗਿਆ ਸੀ ਅਤੇ ਉੱਥੇ ਰਹਿਣ ਵਾਲੀ ਸੰਗਤ ਕਰੋਨਾ ਦੀ ਮਹਾਮਾਰੀ ਤੋਂ ਪੂਰੀ ਤਰ੍ਹਾਂ ਬਚੀ ਰਹੀ ਹੈ ਪ੍ਰੰਤੂ ਹੁਣ ਵਾਪਸ ਆਉਣ ’ਤੇ ਕਾਫੀ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਅੌਖੀ ਘੜੀ ਵਿੱਚ ਝੂਠੀ ਸੋਹਰਤ ਖੱਟਣ ਦੀ ਦੌੜ ਛੱਡ ਕੇ ਮਾਨਵਤਾ ਦੇ ਭਲੇ ਲਈ ਕੰਮ ਕਰਨ ਦੀ ਸਲਾਹ ਦਿੰਦਿਆਂ ਇਨ੍ਹਾਂ ਦੋਵੇਂ ਆਗੂਆਂ ਨੂੰ ਆਪਣੇ ਆਲੀਸ਼ਾਨ ਹੋਟਲ ਅਤੇ ਮੈਰਿਜ ਪੈਲੇਸਾਂ ਨੂੰ ਇਕਾਂਤਵਾਸ ਬਣਾਉਣ ਲਈ ਸਹਿਮਤੀ ਦੇਣੀ ਚਾਹੀਦੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਲਗਾਤਾਰ ਉਹ ਖ਼ੁਦ ਅਤੇ ਉਨ੍ਹਾਂ ਪਰਿਵਾਰ ਲਗਾਤਾਰ ਸੰਗਤ ਨੂੰ ਵਾਪਸ ਲਿਆਉਣ ਦੀ ਮੰਗ ਕਰ ਰਹੇ ਪਰ ਹੁਣ ਕੁਝ ਸਿਆਸੀ ਆਗੂਆਂ ਨੇ ਝੂਠੀ ਪ੍ਰਸੰਸਾ ਖੱਟਣ ਲਈ ਮਨਜ਼ੂਰੀ ਨੂੰ ਲੈ ਕੇ ਰੱਫੜ ਪਾ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਪ੍ਰਕਿਰਿਆ ਮਹੀਨਾ ਪਹਿਲਾ ਸ਼ੁਰੂ ਹੋ ਜਾਣੀ ਚਾਹੀਦੀ ਸੀ, ਉਹ ਹੁਣ ਕੀਤੀ ਜਾ ਰਹੀ ਹੈ। ਜਿਸ ਕਾਰਨ ਸ਼ਰਧਾਲੂਆਂ ਦੇ ਵਾਪਸ ਆਉਣ ਦੇ ਰਾਹ ਵਿੱਚ ਦਿੱਕਤਾਂ ਖੜੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹੁੰਚ ਰਹੇ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਗਲਤ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ, ਜੋ ਬੇਹੱਦ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਲਈ ਸਿੱਖ ਸੰਗਤਾਂ ਨੂੰ ਜ਼ਿੰਮੇਵਾਰ ਨਾ ਠਹਰਾਇਆ ਜਾਵੇ ਸਗੋਂ ਇਸ ਸਭ ਲਈ ਜ਼ਿੰਮੇਵਾਰ ਲੋਕਾਂ ’ਤੇ ਜ਼ਰੂਰ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਜਿਹੜੇ ਸਿੱਖ ਸ਼ਰਧਾਲੂਆਂ ਨੂੰ ਨਾਂਦੇੜ ਪ੍ਰਸ਼ਾਸਨ ਨੇ ਕਰੋਨਾ ਟੈਸਟ ਕਰਕੇ ਕਲੀਨ ਚਿੱਟ ਦਿੱਤੀ ਹੈ। ਉਹ ਹੁਣ ਪੰਜਾਬ ਪਹੁੰਚਦੇ ਹੀ ਕਿਵੇਂ ਕਰੋਨਾ ਤੋਂ ਪੀੜਤ ਹੋ ਗਏ ਹਨ। ਇਸ ਸਭ ਲਈ ਕੌਣ ਜ਼ਿੰਮੇਵਾਰ ਹੈ? ਇਸ ਗੱਲ ਦਾ ਪਤਾ ਲਗਾਇਆ ਜਾਣਾ ਬਹੁਤ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…