Nabaz-e-punjab.com

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਸੜਕ ਨੂੰ ਚੌੜਾ ਕਰਕੇ ਬਣਾਇਆ ਜਾਵੇਗਾ: ਸ਼ਰਮਾ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਪਿੰਡਾਂ ਦੇ ਲੋਕਾਂ ਨੂੰ ਲਿੰਕ ਸੜਕਾਂ ਦੇ ਨਿਰਮਾਣ ਦੀ ਆਸ ਬੱਝੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਇੱਥੋਂ ਦੇ ਨੇੜਲੇ ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ, ਬੀਰੋ ਮਾਜਰੀ ਨੂੰ ਜੋੜਨ ਵਾਲੀ 10 ਫੁੱਟ ਚੌੜੀ ਸੜਕ ਨੂੰ ਵਧਾ ਕੇ 18 ਫੁੱਟ ਤੱਕ ਚੌੜਾ ਕਰਨ ਦਾ ਕੰਮ ਛੇਤੀ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਪਿਛਲੇ ਦਿਨੀਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਲਿੰਕ ਸੜਕਾਂ ਦੀ ਮਾੜੀ ਹਾਲਤ ਤੋਂ ਜਾਣੂ ਕਰਵਾਉਂਦਿਆਂ ਲੋੜ ਅਨੁਸਾਰ ਪੇਂਡੂ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਕੀਤੀ ਸੀ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਪਿੰਡਾਂ ਦੇ ਲੋਕਾਂ ਦੀ ਇਸ ਮੰਗ ਨੂੰ ਜਾਇਜ਼ ਮੰਨਦਿਆਂ ਇਸ ਸਬੰਧੀ ਛੇਤੀ ਹੀ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਨੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਜਵੀਜ਼ ਬਣਾ ਕੇ ਭੇਜੀ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਸ ਸੜਕ ਰਾਹੀਂ ਰੋਜ਼ਾਨਾ ਸੈਂਕੜੇ ਲੋਕ ਜਿਨ੍ਹਾਂ ਵਿੱਚ ਕਿਸਾਨ, ਦੋਧੀ, ਮੁਲਾਜ਼ਮ, ਵਿਦਿਆਰਥੀ ਸ਼ਾਮਲ ਹਨ। ਆਪੋ-ਅਪਣੇ ਕੰਮਾਂ ਦੇ ਸਬੰਧੀ ਮੁਹਾਲੀ ਅਤੇ ਖਰੜ ਜਾਂਦੇ ਹਨ ਪਰ ਸੜਕ ਦੀ ਮੰਦੀ ਹਾਲਤ ਅਤੇ ਸੜਕ ਤੰਗ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਤਜਵੀਜ਼ ਵਿੱਚ ਮੰਗ ਕੀਤੀ ਗਈ ਸੀ ਕਿ ਇਸ ਸੜਕ ਨੂੰ 18 ਫੁੱਟ ਤੱਕ ਚੌੜਾ ਕੀਤਾ ਜਾਵੇ ਤਾਂ ਕਿ ਸੜਕ ਉੱਤੇ ਆਵਾਜਾਈ ਸੁਖਾਲੀ ਅਤੇ ਸੁਰੱਖਿਅਤ ਹੋ ਸਕੇ। ਇਸ ਤਜਵੀਜ਼ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਵਿਭਾਗ ਨੂੰ ਹਦਾਇਤ ਕਰ ਦਿੱਤੀ ਹੈ ਅਤੇ ਸਿਹਤ ਮੰਤਰੀ ਨੂੰ ਵੀ ਸੂਚਨਾ ਹਿੱਤ ਪੱਤਰ ਭੇਜਿਆ ਗਿਆ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਖ਼ੁਦ ਵੀ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਹਲਕਾ ਬੱਸੀ ਪਠਾਣਾ ਤੋਂ ਵਿਧਾਇਕ ਜੀਪੀ ਸਿੰਘ ਨਾਲ ਗੱਲਬਾਤ ਕਰਕੇ ਇਨ੍ਹਾਂ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਮਿਲੇ-ਜੁਲੇ ਯਤਨਾਂ ਸਦਕਾ ਮੁੱਖ ਮੰਤਰੀ ਦਫ਼ਤਰ ਨੇ ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ। ਜਿਸ ਨਾਲ ਸਬੰਧਤ ਪਿੰਡਾਂ ਦੇ ਲੋਕਾਂ ਅਤੇ ਹੋਰ ਰਾਹਗੀਰਾਂ ਦੀਆਂ ਮੁਸ਼ਕਲਾਂ ਵੀ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸੈਂਕੜੇ ਪਿੰਡਾਂ ਨੂੰ ਆਪਸ ਵਿੱਚ ਜੋੜਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਕਵਾਇਦ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…