ਮੱਛਲੀ ਕਲਾਂ ਨੇ ਪੰਚਾਇਤਾਂ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ ਦਵਾਈ ਵੰਡੀ

ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਵੰਡੀ ਜਾ ਰਹੀ ਹੈ ਹੋਮਿਓਪੈਥੀ ਦੀ ਦਵਾਈ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਲਈ ਅੱਜ ਕਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਵਾਈ ਵੰਡੀ। ਸਿਹਤ ਮੰਤਰੀ ਬਲਬੀਰ ਸਿੱਧੂ ਦੇ ਸਿਆਸੀ ਸਕੱਤਰ ਮੱਛਲੀ ਕਲਾਂ ਨੇ ਦੱਸਿਆ ਕਿ ਸਿਹਤ ਮੰਤਰੀ ਸ. ਸਿੱਧੂ ਦੇ ਨਿਰਦੇਸ਼ਾਂ ਤਹਿਤ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ ‘ਆਰਸੈਨਿਕ ਐਲਬਮ 30’ ਨਾਮੀ ਹੋਮਿਓਪੈਥਿਕ ਦਵਾਈ ਪਿੰਡਾਂ ਵਿਚ ਮੁਫ਼ਤ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਦਵਾਈ ਹੋਲੈਕ ਕਲੀਨਿਕ ਮੁਹਾਲੀ ਦੇ ਡਾ. ਗੁਰਿੰਦਰ ਸਿੰਘ ਬਰਾੜ ਦੁਆਰਾ ਮੁਹਈਆ ਕਰਾਈ ਗਈ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪਿੰਡ ਸਨੇਟਾ, ਨਗਾਰੀ, ਢੇਲਪੁਰ, ਗੀਗੇ ਮਾਜਰਾ ਆਦਿ ਪਿੰਡਾਂ ਦੇ ਸਰਪੰਚਾਂ ਨੂੰ ਉਕਤ ਦਵਾਈ ਦੇ ਪੈਕਟ ਵੰਡੇ ਜਿਹੜੀ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਵਿਰੁਧ ਜੰਗ ਵਿਚ ਅੱਗੇ ਹੋ ਕੇ ਲੜ ਰਹੇ ਸਿਹਤ ਕਾਮਿਆਂ ਸਣੇ ਹੋਰਾਂ ਨੂੰ ਇਹ ਦਵਾਈ ਪਹਿਲਾਂ ਹੀ ਵੰਡੀ ਜਾ ਚੁਕੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਜਿੱਥੇ ਕੋਰੋਨਾ ਵਾਇਰਸ ਜਿਹੀ ਮਾਰੂ ਬੀਮਾਰੀ ਦੇ ਮੁਕਾਬਲੇ ਲਈ ਸਰੀਰ ਅੰਦਰਲੀ ਤਾਕਤ ਵਿਚ ਵਾਧਾ ਕਰੇਗੀ, ਉਥੇ ਵਿਅਕਤੀ ਨੂੰ ਹੋਰ ਬੀਮਾਰੀਆਂ ਦਾ ਮੁਕਾਬਲਾ ਕਰਨ ਦੇ ਵੀ ਸਮਰੱਥ ਬਣਾਏਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਹ ਦਵਾਈ ਡਾ. ਬਰਾੜ ਤੇ ਉਨ੍ਹਾਂ ਦੀ ਟੀਮ ਪੂਰੇ ਪੰਜਾਬ ਵਿੱਚ ਮੁਫ਼ਤ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪਿੰਡਾਂ ਦੇ ਸਰਪੰਚਾਂ ਅਤੇ ਵਲੰਟੀਅਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਇਹ ਦਵਾਈ ਵੰਡ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਤੋਂ ਬਚਾਅ ਲਈ ਉਹ ਇਸ ਦਵਾਈ ਦੀ ਵਰਤੋਂ ਕਰਨ ਦੇ ਨਾਲ-ਨਾਲ ਚੰਗੀ ਖ਼ੁਰਾਕ ਖਾਣ। ਉਨ੍ਹਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਲਈ ਵੀ ਆਖਿਆ।
ਸ੍ਰੀ ਸ਼ਰਮਾ ਨੇ ਪਿੰਡ ਸਨੇਟਾ ਦੇ ਸਰਪੰਚ ਚੌਧਰੀ ਭਗਤ ਰਾਮ, ਚੌਕੀ ਇੰਚਾਰਜ ਸਨੇਟਾ ਪਰਮਜੀਤ ਸਿੰਘ, ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ, ਨਗਾਰੀ ਦੇ ਸਰਪੰਚ ਪੰਡਿਤ ਭੁਪਿੰਦਰ ਕੁਮਾਰ, ਮਟੌਰ ਦੇ ਪ੍ਰਦੀਪ ਸਿੰਘ ਅਤੇ ਮੱਖਣ ਸਿੰਘ, ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ, ਗੁਰਚਰਨ ਸਿੰਘ ਗੀਗੇਮਾਜਰਾ, ਪਿੰਡ ਢੇਲਪੁਰ ਦੇ ਸਰਪੰਚ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਦੁਰਾਲੀ ਅਤੇ ਗੁਰਵਿੰਦਰ ਸਿੰਘ ਨੂੰ ਦਵਾਈ ਦੀਆਂ ਖੇਪਾਂ ਵੰਡੀਆਂ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…