Share on Facebook Share on Twitter Share on Google+ Share on Pinterest Share on Linkedin ਮਦਨਪੁਰ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਮਦਨਪੁਰ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਇੱਥੋਂ ਦੇ ਫੇਜ਼-10 ਸਥਿਤ ਸੁਸਾਇਟੀ ਦੇ ਦਫ਼ਤਰ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਸੁਸਾਇਟੀ ਮੈਂਬਰਾਂ ਵੱਲੋਂ ਆਪਸੀ ਸਹਿਮਤੀ ਨਾਲ ਜਸਬੀਰ ਸਿੰਘ ਕਲਸੀ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਗੁਰਦੀਪ ਸਿੰਘ ਨੂੰ ਸਕੱਤਰ, ਰਵਿੰਦਰ ਕੌਰ ਨੂੰ ਮੀਤ ਪ੍ਰਧਾਨ ਅਤੇ ਰਣਜੀਤ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸੁਸਾਇਟੀ ਦੀ ਭਲਾਈ ਲਈ ਕੰਮ ਕਰਨ ਨੂੰ ਤਰਜ਼ੀਹ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ