nabaz-e-punjab.com

ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਮੁਹਾਲੀ ਵਿੱਚ ਪੱਕਾ ਮੋਰਚਾ ਲਾਏਗਾ ਮਜ਼੍ਹਬੀ ਸਿੱਖ ਭਲਾਈ ਮੰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਪੰਜਾਬ ਸਰਕਾਰ ਵੱਲੋਂ ਐਸਸੀ\ਬੀਸੀ ਅਤੇ ਓਬੀਸੀ ਕੋਟੇ ਦਾ ਰਾਖਵਾਂਕਰਨ ਖ਼ਤਮ ਕਰਨ ਦੇ ਪ੍ਰਸਤਾਵ ਵਿਰੁੱਧ ਮਜ਼੍ਹਬੀ ਸਿੱਖ ਭਲਾਈ ਮੰਚ ਵੱਲੋਂ ਸੰਸਥਾ ਦੇ ਸਰਪ੍ਰਸਤ ਪ੍ਰਗਟ ਸਿੰਘ ਰਾਜੇਆਣਾ ਦੀ ਅਗਵਾਈ ਹੇਠ ਭਲਕੇ 14 ਜੁਲਾਈ ਤੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਲਾਲ ਬੱਤੀ ਟੀ ਪੁਆਇੰਟ ’ਤੇ ਅਣਮਿੱਥੇ ਸਮੇਂ ਲਈ ‘ਰਾਖਵਾਂਕਰਨ ਬਚਾਓ’ ਪੱਕਾ ਮੋਰਚਾ ਲਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪ੍ਰਗਟ ਸਿੰਘ ਰਾਜੇਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 178 ਲਾਅ ਅਫ਼ਸਰਾਂ ਅਤੇ ਮੁਹੱਲਾ ਕਲੀਨਿਕ ਵਿੱਚ ਜਿੰਨੀਆਂ ਵੀ ਅਸਾਮੀਆਂ ਕੱਢੀਆਂ ਗਈਆਂ ਹਨ। ਉਨ੍ਹਾਂ ’ਚੋਂ ਉਕਤ ਵਰਗਾਂ ਦੀ ਰਿਜ਼ਰਵੇਸ਼ਨ ਖ਼ਤਮ ਕਰਨਾ ਲੋਕਤੰਤਰ ਦੇ ਖ਼ਿਲਾਫ਼ ਹੈ।
ਸ੍ਰੀ ਰਾਜੇਆਣਾ ਨੇ ਦੱਸਿਆ ਕਿ ਭਲਾਈ ਮੰਚ ਨੇ ਪੰਜਾਬ ਦੀ ਆਪ ਸਰਕਾਰ ਨੂੰ 5 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਰਿਜ਼ਰਵੇਸ਼ਨ ਵਿਰੋਧੀ ਐਲਾਨ ਵਾਪਸ ਲਿਆ ਜਾਵੇ ਨਹੀਂ ਤਾਂ ਐਸਸੀ\ਬੀਸੀ ਅਤੇ ਓਬੀਸੀ ਭਾਈਚਾਰਾ ਵੱਡੀ ਪੱਧਰ ’ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਏਜੀ ਰਤਨ ਅਨਮੋਲ ਸਿੰਘ ਵੱਲੋਂ ਐਸਸੀ\ਬੀਸੀ ਅਤੇ ਓਬੀਸੀ ਬਾਰੇ ਕੀਤੀ ਉਸ ਭੱਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੇ, ਜਿਸ ਵਿੱਚ ਉਨ੍ਹਾਂ ਨੇ ਤੇ ਐਸਸੀ ਵਰਗ ਦੇ ਲੋਕ ਕੁਝ ਕੁਸ਼ਲਤਾ ਵਿੱਚ ਨਿਪੁੰਨ ਨਹੀਂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਏਜੀ ਨੂੰ ਤੁਰੰਤ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਏਜੀ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਦੀ ਛੁੱਟੀ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…