Share on Facebook Share on Twitter Share on Google+ Share on Pinterest Share on Linkedin ਜਪਨੀਤ ਕੌਰ ਦੀ ਸ਼ਾਨਦਾਰ ਕਾਰਗੁਜ਼ਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਮੁਹਾਲੀ ਦੇ ਫੇਜ਼-4 ਦੀ ਵਸਨੀਕ ਜਪਨੀਤ ਕੌਰ ਉਬਰਾਏ ਨੇ ਏਮਜ ਨਵੀਂ ਦਿੱਲੀ ਵੱਲੋਂ ਲਈ ਗਈ ਮੈਡੀਕਲ ਪ੍ਰੀਖਿਆ ਵਿੱਚ 99.62 ਫੀਸਦੀ ਅੰਕ ਲੈ ਕੇ 1077ਵਾਂ ਰੈਂਕ ਪ੍ਰਾਪਤ ਕੀਤਾ ਹੈ। ਜਪਨੀਤ ਕੌਰ ਬਿਜਲੀ ਵਿਭਾਗ ਦੇ ਐਕਸੀਅਨ ਐਚ ਐਸ ਉਬਰਾਏ ਦੀ ਲਾਡਲੀ ਬੇਟੀ ਹੈ। ਇਸ ਤੋਂ ਪਹਿਲਾਂ ਵੀ ਜਪਨੀਤ ਕੌਰ ਪੜ੍ਹਾਈ ਵਿੱਚ ਹਮੇਸ਼ਾ ਮੋਹਰੀ ਰਹੀ ਹੈ ਅਤੇ ਵੱਖ ਵੱਖ ਕਲਾਸਾਂ ਦੇ ਨਤੀਜਿਆਂ ਵਿੱਚ ਫਸਟ ਆਉਂਦੀ ਰਹੀ ਹੈ। ਪੰਜਾਬ ਰਾਜ ਬਿਜਲੀ ਬੋਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਲੱਖਾ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਬੀਬਾ ਜਪਨੀਤ ਕੌਰ ਨੂੰ ਇਹ ਮੁਕਾਮ ਹਾਸਲ ਕਰਨ ’ਤੇ ਵਧਾਈ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ