Share on Facebook Share on Twitter Share on Google+ Share on Pinterest Share on Linkedin ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਨੂੰ ਗਰੀਬ ਬੱਚਿਆਂ ਨੂੰ 11ਵੀਂ ਤੇ 12ਵੀਂ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਚੋਣਵੇਂ ਸਰਕਾਰੀ ਸਕੂਲਾਂ ਵਿੱਚ ਕੈਡਿਟ ਟਰੇਨਿੰਗ ਵਿੰਗ ਸਥਾਪਿਤ ਕਰਨ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 10 ਦਸੰਬਰ: ਪੰਜਾਬ ਦੇ ਆਰਥਿਕ ਤੌਰ ’ਤੇ ਪਛੜੇ ਯੋਗ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਸਹੂਲਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੋਂ ਦੇ ਸੈਕਟਰ-77 ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲ ਹੋਣ ਵਾਲੇ ਗਰੀਬ ਵਿਦਿਆਰਥੀਆਂ ਦੀ ਗਿਆਰ੍ਹਵੀਂ ਤੇ ਬਾਰ੍ਹਵੀਂ ਦੀ ਪੜ੍ਹਾਈ ਦਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਇਸ ਸੰਸਥਾ ਨੇ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਤਾਲੀਮ ਲਈ ਮੁਹਾਲੀ ਦੇ ਵੱਕਾਰੀ ਪ੍ਰਾਈਵੇਟ ਸਕੂਲ ਨਾਲ ਸਮਝੌਤਾ ਕੀਤਾ ਹੈ। ਸੀਨੀਅਰ ਸੈਕੰਡਰੀ ਸਕੂਲ ਸਿੱਖਿਆ ਲਈ ਮੌਜੂਦਾ ਸਮੇਂ 40 ਅਜਿਹੇ ਵਿਦਿਆਰਥੀਆਂ ਦੀ ਚੋਣ ਹੋਈ ਹੈ ਪਰ ਹਰੇਕ ਵਿਦਿਆਰਥੀ ਨੂੰ ਸਾਲਾਨਾ 45000 ਰੁਪਏ ਅਦਾ ਕਰਨ ਦੀ ਲੋੜ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਜਿਹੜੇ ਗਰੀਬ ਤੇ ਯੋਗ ਵਿਦਿਆਰਥੀ ਪ੍ਰਵੇਸ਼ ਪ੍ਰੀਖਿਆ ਦੇ ਅਧਾਰ ’ਤੇ ਸੰਸਥਾ ਵਿੱਚ ਦਾਖ਼ਲ ਹਨ, ਉਹ ਮੁਹਾਲੀ ਸਕੂਲ ਵਿੱਚ ਸਿੱਖਿਆ ਹਾਸਲ ਕਰਨ ਦੇ ਵੀ ਯੋਗ ਹੋਣਗੇ। ਸੰਸਥਾ ਦੇ ਵਾਧੂ ਖਰਚਿਆਂ ਬਾਰੇ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਕਾਰਪਸ ਲਈ 18 ਕਰੋੜ ਦੀ ਰਾਸ਼ੀ ਜੁਟਾਉਣ ਲਈ 8.5 ਕਰੋੜ ਰੁਪਏ ਤੋਂ ਇਲਾਵਾ 9.5 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਮੰਗ ਸਬੰਧੀ ਪੇਸ਼ ਕੀਤੇ ਪ੍ਰਸਤਾਵ ਨੂੰ ਘੋਖਣ ਲਈ ਕਿਹਾ। ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਅਤੇ ਤਿਆਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਡਾਇਰੈਕਟਰ ਜਨਰਲ ਨੂੰ ਸਿੱਖਿਆ ਸਕੱਤਰ ਦੇ ਸਲਾਹ-ਮਸ਼ਵਰੇ ਨਾਲ ਪ੍ਰਾਈਵੇਟ ਸਕੂਲਾਂ ਵਿੱਚ ਕੈਡਿਟ ਟ੍ਰੇਨਿੰਗ ਵਿੰਗ ਦੀ ਸਥਾਪਨਾ ਦੀ ਯੋਜਨਾ ਦੀ ਤਰਜ਼ ’ਤੇ ਚੋਣਵੇਂ ਸਰਕਾਰੀ ਸਕੂਲਾਂ ਵਿੱਚ ਅਜਿਹੇ ਵਿੰਗ ਸਥਾਪਿਤ ਕਰਨ ਬਾਰੇ ਤਜਵੀਜ਼ ਤਿਆਰ ਕਰਨ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਮੁਹਾਲੀ ਸਮੇਤ ਪਟਿਆਲਾ, ਸੰਗਰੂਰ, ਬਿਆਸ ਅਤੇ ਨਾਭਾ ਦੇ ਚੋਣਵੇਂ ਪ੍ਰਾਈਵੇਟ ਸਕੂਲਾਂ ਵਿੱਚ ਕੈਡਿਟ ਟ੍ਰੇਨਿੰਗ ਵਿੰਗ ਸਥਾਪਤ ਕਰਨ ਲਈ ਲੋੜੀਂਦੇ ਫੰਡਾਂ ਦੀ ਮਨਜ਼ੂਰੀ ਦੇਣ ਲਈ ਵੀ ਕਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਐਨਡੀਏ ਵਿੱਚ ਸ਼ਾਮਲ ਹੋਣ ਲਈ ਸਿਖਲਾਈ ਦਿੱਤੀ ਜਾ ਸਕੇ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੇ ਸੁਝਾਅ ਤਹਿਤ ਸੰਸਥਾ ਚੋਣਵੇਂ ਸਕੂਲਾਂ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਟਰੇਨਰ ਭੇਜੇਗੀ। ਮੀਟਿੰਗ ਦੌਰਾਨ ਵਿੱਤ ਵਿਭਾਗ ਨੂੰ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪੈ੍ਰਪਰੇਟਰੀ ਇੰਸਟੀਚਿਊਟ ਦੇ ਕਾਰਪਸ ਵਿੱਚ ਵਾਧੇ ਦੇ ਪ੍ਰਸਤਾਵ ਦੀ ਸਮੀਖਿਆ ਕਰਨ ਲਈ ਵੀ ਕਿਹਾ ਤਾਂ ਜੋ ਇੰਸਟੀਚਿਊਟ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਇਆ ਜਾ ਸਕੇ। ਇੰਸਟੀਚਿਊਟ ਵਿੱਚ 13.20 ਲੱਖ ਰੁਪਏ ਦੀ ਲਾਗਤ ਨਾਲ ਤੁਪਕਾ ਸਿੰਜਾਈ ਪ੍ਰਣਾਲੀ ਅਤੇ ਘੱਟ ਡੂੰਘਾਈ ਵਾਲਾ ਬੋਰਵੈੱਲ ਲਗਾਉਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਡਾਇਰੈਕਟਰ ਜਨਰਲ ਨੂੰ ਮੁੱਖ ਭੂਮੀਪਾਲ ਕੋਲ ਇਹ ਮੁੱਦਾ ਉਠਾਉਣ ਲਈ ਕਿਹਾ ਕਿਉਂ ਜੋ ਭੌਂ ਸੰਭਾਲ ਵਿਭਾਗ ਵੱਲੋਂ ਇਸ ’ਤੇ ਸਬਸਿਡੀ ਦਿੱਤੀ ਜਾਂਦੀ ਹੈ। ਇੰਸਟੀਚਿਊਟ ਦੀ ਮੁਰੰਮਤ ਅਤੇ ਰੱਖ-ਰਖਾਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਸਕੱਤਰ ਨੂੰ ਇਹ ਮੁੱਦਾ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਕੋਲ ਉਠਾਉਣ ਲਈ ਕਿਹਾ ਤਾਂ ਜੋ ਸਮੇਂ-ਸਮੇਂ ’ਤੇ ਇੰਸਟੀਚਿਊਟ ਦੀ ਮੁਰੰਮਤ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾ ਸਕੇ। ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਜਨਰਲ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਆਲ੍ਹਾ ਦਰਜੇ ਦੀ ਸੰਸਥਾ 40 ਵਿਦਿਆਰਥੀਆਂ ਨਾਲ ਸਾਲ 2011 ਵਿੱਚ ਸ਼ੁਰੂ ਕੀਤੀ ਗਈ ਸੀ। ਸੱਤ ਬੈਚ ਤੋਂ ਹੁਣ ਤੱਕ 134 ਕੈਡਿਟਾਂ ਨੂੰ ਵੱਖ-ਵੱਖ ਸਰਵਿਸ ਅਕੈਡਮੀਆਂ ਵਿੱਚ ਭੇਜਿਆ ਜਾ ਚੁੱਕਾ ਹੈ। ਇਹ ਸੰਸਥਾ ਨੇ ਐਨਡੀਏ ਦੀ ਮੈਰਿਟ ਲਿਸਟ ਵਿੱਚ ਦੋ ਮੌਕਿਆਂ ’ਤੇ ਆਲ ਇੰਡੀਆ ਰੈਂਕ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਚੇਨਈ ਦੀ ਮੈਰਿਟ ਲਿਸਟ ਵਿੱਚ ਵੀ ਪਹਿਲਾ ਸਥਾਨ ਹਾਸਲ ਕੀਤਾ। ਇਸ ਸੰਸਥਾ ਦੇ ਕੈਡਿਟ ਨੇ ਇੰਡੀਅਨ ਮਿਲਟਰੀ ਅਕੈਡਮੀ ਵਿੱਚ ਕਾਂਸੇ ਦਾ ਮੈਡਲ ਜਿੱਤਿਆ ਅਤੇ ਇਸ ਦਾ ਇਕ ਕੈਡਿਟ ਓਟੀਏ ਵਿੱਚ ਅਫ਼ਸਰ ਹੈ। ਇਸੇ ਤਰ੍ਹਾਂ ਐਨਡੀਏ ਵਿੱਚ ਸੰਸਥਾ ਦਾ ਇਕ ਅਕੈਡਮੀ ਕੈਡਿਟ ਆਜੂਟੰਟ, ਇਕ ਬਟਾਲੀਅਨ ਕੈਡਿਟ ਕੈਪਟਨ ਅਤੇ ਇਕ ਸਕੁਐਡਰਨ ਕੈਡਿਟ ਕੈਪਟਨ ਹੈ। ਹੁਣ ਤੱਕ 58 ਕੈਡਿਟ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਜਦਕਿ 25 ਕੈਡਿਟ ਵੱਖ-ਵੱਖ ਅਕੈਡਮੀਆਂ ਵਿੱਚ ਜਾ ਚੁੱਕੇ ਹਨ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਦੇ ਡਾਇਰੈਕਟਰ ਜਨਰਲ ਨੂੰ ਫੌਰੀ ਤੌਰ ’ਤੇ ਮੌਜੂਦਾ ਕੈਂਪਾਂ ਵਿੱਚ ਲੋੜੀਂਦੇ ਸੁਧਾਰ ਕਰਨ ਲਈ ਆਖਿਆ ਤਾਂ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਵਿਆਪਕ ਢੰਗ ਨਾਲ ਸਿਖਲਾਈ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਸੰਗਰੂਰ ਅਤੇ ਰੂਪਨਗਰ ਵਿਖੇ ਸਥਾਈ ਤੌਰ ’ਤੇ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਫੌਜ ਅਤੇ ਸੂਬਾਈ ਪੁਲੀਸ ਸੇਵਾਵਾਂ ਵਿੱਚ ਭਰਤੀ ਹੋਣ ਦੇ ਯੋਗ ਬਣਾਇਆ ਜਾ ਸਕੇ। ਇਹ ਜ਼ਿਕਰਯੋਗ ਹੈ ਕਿ ਸੀ-ਪਾਈਟ ਵੱਖ-ਵੱਖ ਵਰਗਾਂ ਦੇ ਪੰਜਾਬੀ ਨੌਜਵਾਨਾਂ ਨੂੰ ਸਿਖਲਾਈ ਦਿੰਦੀ ਹੈ ਜਿਸ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਹੈ। ਸੀ-ਪਾਈਟ ਵਿੱਚ ਸਿਖਲਾਈ ਦੌਰਾਨ ਨੌਜਵਾਨਾਂ ਦੀ ਸਰੀਰਕ ਫਿੱਟਨੈੱਸ ਅਤੇ ਵਿਦਿਅਕ ਗਿਆਨ ’ਚ ਸੁਧਾਰ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ ਤਾਂ ਕਿ ਉਹ ਕਿਸੇ ਵੀ ਭਰਤੀ ਪ੍ਰਕ੍ਰਿਆ ਮੌਕੇ ਸਫ਼ਲ ਹੋਣ ਲਈ ਤੈਅ ਜ਼ਰੂਰਤਾਂ ’ਤੇ ਖਰਾ ਉਤਰ ਸਕਣ। ਸੀ-ਪਾਈਟ ਦੇ ਕਾਲਝਰਾਨੀ, ਤਲਵਾੜਾ, ਥੇਹ ਕਾਂਜਲਾ ਅਤੇ ਹਕੂਮਤ ਸਿੰਘ ਵਾਲਾ ਵਿਖੇ ਚਾਰ ਸਥਾਈ ਕੈਂਪਾਂ ਤੋਂ ਇਲਾਵਾ ਡੇਰਾ ਬਾਬਾ ਨਾਨਕ, ਰਾਣੀਕੇ, ਪੱਟੀ, ਲੁਧਿਆਣਾ, ਨਵਾਂਸ਼ਹਿਰ, ਬੋਰੇਵਾਲ, ਨਾਭਾ, ਸ਼ਹੀਦਗੜ੍ਹ, ਲਾਲੜੂ, ਨੰਗਲ ਅਤੇ ਕੈਰੋਂ ਵਿਖੇ 11 ਆਰਜ਼ੀ ਕੈਂਪ ਸਥਿਤ ਹਨ ਜਿਨ੍ਹਾਂ ਦੀ 2000 ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦੇਣ ਦੀ ਸਮਰੱਥਾ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਯੋਜਨਾ ਜਸਪਾਲ ਸਿੰਘ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਨੁਰਾਗ ਵਰਮਾ, ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ, ਸੀਏ ਗਮਾਡਾ ਕਵਿਤਾ ਮੋਹਨ ਸਿੰਘ, ਡਵੀਜ਼ਨਲ ਕਮਿਸ਼ਨਰ ਪਟਿਆਲਾ ਦੀਪਇੰਦਰ ਸਿੰਘ, ਡਵੀਜ਼ਨਲ ਕਮਿਸ਼ਨਰ ਫਰੀਦਕੋਟ ਆਰਕੇ ਕੌਸ਼ੀ, ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਸੁਮੇਰ ਸਿੰਘ ਗੁਰਜਰ, ਸਕੱਤਰ ਖਰਚਾ ਵੀਐੱਨ ਜ਼ੈਦੇ, ਸਕੱਤਰ ਰੁਜ਼ਗਾਰ ਉੱਤਪਤੀ ਅਤੇ ਸਿਖਲਾਈ ਰਾਹੁਲ ਤਿਵਾੜੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੁਜ਼ਗਾਰ ਉੱਤਪਤੀ ਅਤੇ ਸਿਖਲਾਈ ਕੇਸ਼ਵ ਹਿੰਗੋਨੀਆ, ਡੀਜੀਸੀ-ਪਾਈਟ ਮੇਜਰ ਜਨਰਲ ਰਾਜੀਵ ਐਡਵਰਡਜ਼, ਡਾਇਰੈਕਟਰ ਐਮਆਰਐਸਏਐਫ਼ਪੀਆਈ ਮੇਜਰ ਜਨਰਲ ਬੀਐਸ ਗਰੇਵਾਲ, ਡਾਇਰੈਕਟਰ ਮਾਈ ਭਾਗੋ ਏਐਫ਼ਪੀਆਈ ਮੇਜਰ ਜਨਰਲ ਆਈ ਪੀ ਸਿੰਘ, ਐਮਡੀ ਪੈਸਕੋ ਬ੍ਰਿਗੇਡੀਅਰ ਆਈਐਸ ਗਾਖਲ ਅਤੇ ਵਧੀਕ ਡਾਇਰੈਕਟਰ ਰੁਜ਼ਗਾਰ ਉਤਪਤੀ ਰਾਜਦੀਪ ਕੌਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ