ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਵੱਲੋਂ ਮਹਾਰਾਣਾ ਪ੍ਰਤਾਪ ਰਾਜਪੂਤ ਜੈਅੰਤੀ ਮਨਾਉਣ ਦਾ ਫੈਸਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਪਰੈਲ:
ਮਹਾਰਾਣਾ ਪ੍ਰਤਾਪ ਰਾਜਪੁਤ ਸਭਾ ਕੁਰਾਲੀ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਕਾਕਨ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਆਉਣ ਵਾਲੇ ਸਮੇਂ ਵਿਚ ਮਹਾਰਾਣਾ ਪ੍ਰਤਾਪ ਜੈਅੰਤੀ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ ਕਾਕਨ ਨੇ ਕਿਹਾ ਕਿ ਜਲਦੀ ਹੀ ਸਭਾ ਦੀ ਵਿਸ਼ਾਲ ਇਕੱਤਰਤਾ ਕੀਤੀ ਜਾਵੇਗੀ ਜਿਸ ਵਿਚ ਮਹਾਰਾਣਾ ਪ੍ਰਤਾਪ ਜੈਅੰਤੀ ਮਨਾਉਣ ਦੀ ਤਰੀਕ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀ ਏਕਤਾ ਲਈ ਸਭਾ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਤੋਂ ਰਾਜਪੂਤ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਇਸ ਮੌਕੇ ਲਖਵੀਰ ਸਿੰਘ ਲੱਕੀ ਮੀਤ ਪ੍ਰਧਾਨ ਨਗਰ ਕੌਂਸਲ, ਰਾਜੇਸ਼ ਰਾਠੌਰ, ਵਿਪਿਨ ਕੁਮਾਰ ਵਿੰਪੀ ਸਾਬਕਾ ਕੌਂਸਲਰ, ਮੰਗਤ ਸਿੰਘ, ਵਿਨੋਦ ਰਾਣਾ, ਵਿੱਕੀ ਨੰਬਰਦਾਰ, ਬੌਬੀ ਰਾਣਾ, ਨੇਤਰਪਾਲ ਰਾਣਾ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …