Nabaz-e-punjab.com

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ ’ਚ 1529 ਲੋਕਾਂ ਨੂੰ ਮਿਲਿਆ ਲਾਭ

ਜ਼ਮੀਨਾਂ ਅਤੇ ਬਿਜਲੀ ਸਬੰਧੀ ਮਾਮਲਿਆਂ ਦਾ ਮੌਕੇ ’ਤੇ ਹੱਲ ਕਰਨ ਲਈ ਹੋਰਨਾਂ ਪਿੰਡਾਂ ’ਚ ਵੀ ਲਗਾਏ ਜਾਣਗੇ ਕੈਂਪ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿੱਚ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਿਰਫ਼ ਦੋ ਸਾਲਾਂ ਦੇ ਅਰਸੇ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਘਰ-ਘਰ ਰੁਜ਼ਗਾਰ ਸਮੇਤ ਮਿਸ਼ਨ ਤੰਦਰੁਸਤ ਪੰਜਾਬ ਜਿਹੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ ’ਤੇ ਅਸਲ ਲਾਭਪਾਤਰੀਆਂ ਨੂੰ ਪਹੁੰਚਾਇਆ ਹੈ। ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਅਜਿਹੇ ਕੈਂਪ ਰਾਹੀਂ ਇੱਕ ਥਾਂ ਦੇਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਗਿਆ ਇੱਕ ਸ਼ਲਾਘਾਯੋਗ ਫੈਸਲਾ ਹੈ, ਜਿਸ ਦਾ ਲਾਭ ਲੋੜਵੰਦਾਂ ਤੱਕ ਪੁੱਜ ਰਿਹਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਲੋਕਾਂ ਦੇ ਜ਼ਮੀਨਾਂ ਸਬੰਧੀ, ਬਿਜਲੀ ਸਬੰਧੀ, ਪਾਣੀ ਦੇ ਨਿਕਾਸ ਵਰਗੇ ਮਹੱਤਵ ਪੂਰਨ ਮਸਲੇ ਹੱਲ ਕਰਨ ਲਈ ਹੋਰਨਾਂ ਪਿੰਡਾਂ ਵਿੱਚ ਵੀ ਕੈਂਪ ਲਗਾਏ ਜਾਣਗੇ। ਜਿਸ ਵਿੱਚ ਜ਼ਿਲ੍ਹਾ ਪੱਧਰ ਦੇ ਅਫ਼ਸਰਾਂ ਨੂੰ ਸੱਦ ਕੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਪਿੰਡ ਸਨੇਟਾ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਬੰਧੀ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਨੇੜੇ ਵਗਦੇ ਚੋਅ ਤੱਕ ਪਾਈਪਲਾਈਨ ਪਾ ਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਦਾ ਨਿਰੀਖਣ ਵੀ ਕੀਤਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦਾ ਇਹ ਚੌਥਾ ਕੈਂਪ ਹੈ। ਜਿਸ ਵਿੱਚ ਜ਼ਿਲ੍ਹਾ ਭਲਾਈ ਦਫ਼ਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਵਿਭਾਗ, ਕਿਰਤ ਵਿਭਾਗ, ਲੀਡ ਬੈਂਕ, ਸਿਹਤ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਅਤੇ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਸ੍ਰੀ ਬੈਂਸ ਨੇ ਦੱਸਿਆ ਕਿ ਅੱਜ ਲਗਭਗ 2753 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ’ਚੋਂ 2228 ਦਰਖਾਸਤਾਂ ਯੋਗ ਪਾਈਆਂ ਗਈਆਂ। ਜਿਨ੍ਹਾਂ ’ਚੋਂ 518 ਪੈਂਡਿੰਗ ਹਨ ਅਤੇ 7 ਦਰਖਾਸਤਾਂ ਅਯੋਗ ਪਾਈਆਂ ਗਈਆਂ। ਜਦੋਂਕਿ 1529 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਵੱਖ-ਵੱਖ ਸਕੀਮਾਂ ਤਹਿਤ ਲਾਭ ਦਿੱਤਾ ਗਿਆ।
ਇਸ ਮੌਕੇ ਡੀਡੀਪੀਓ ਡੀਕੇ ਸਾਲਦੀ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਰਵਿੰਦਰ ਸਿੰਘ ਸੰਧੂ, ਬੀਡੀਪੀਓ ਰਣਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ, ਐਸਐਮਓ ਡਾ. ਕੁਲਜੀਤ ਕੌਰ ਘੜੰੂਆਂ, ਡੀਡੀਐਚਓ ਡਾ. ਆਰ.ਪੀ. ਸਿੰਘ, ਮੈਡੀਕਲ ਅਫ਼ਸਰ ਡਾ. ਪਰਮਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਏ.ਪੀ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ, ਡਾ. ਅਨਵਰ ਹੁਸੈਨ, ਰਿਸ਼ੀਪਾਲ ਸਨੇਟਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਹਰਨੇਕ ਸਿੰਘ ਨੇਕੀ, ਅਹਿਲਕਾਰ, ਜੋਰਾ ਸਿੰਘ ਸਰਪੰਚ ਤੇ ਗੁਰਦੀਪ ਸਿੰਘ ਸਰਪੰਚ ਦੈੜੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਲੋਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…