nabaz-e-punjab.com

ਮਹਾਤਮਾ ਜੋਤੀਬਾ ਰਾਓ ਅਤੇ ਡਾ. ਅੰਬੇਦਕਰ ਦੀ ਯਾਦ ਵਿੱਚ ਸਮਾਗਮ ਕਰਵਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਡਾ: ਬੀਆਰ ਅੰਬੇਦਕਰ ਮਿਸ਼ਨਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ 22 ਅਪਰੈਲ ਨੂੰ ਮਹਾਤਮਾ ਜੋਤੀਬਾ ਰਾਓ ਫੂਲੇ ਅਤੇ ਸਿੰਬਲ ਆਫ਼ ਨਾਲੇਜ ਭਾਰਤ ਰਤਨ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੀ ਪ੍ਰਧਾਨ ਗੁਰਦੀਪ ਕੌਰ ਅਤੇ ਜਨਰਲ ਸਕੱਤਰ ਲਖਵਿੰਦਰ ਪਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਵਿੱਚ ਡਾ. ਲਛਮਣ ਯਾਦਵ (ਸਹਾਇਕ ਪ੍ਰੋਫੈਸਰ ਦਿੱਲੀ ਯੂਨੀਵਰਸਿਟੀ) ਅਤੇ ਸੁਮਿਤ ਚੌਹਾਨ ਸੰਸਥਾਪਕ ਦਿ ਨਿਊਜ਼ ਬੀਕ ਯੂ-ਟਿਊਬ ਚੈਨਲ ਮੁੱਖ ਬੁਲਾਰੇ ਹੋਣਗੇ।
ਅੰਤਰਰਾਸ਼ਟਰੀ ਮਿਸ਼ਨਰੀ ਗਾਇਕਾ ਪ੍ਰੇਮਲਤਾ ਅਤੇ ਉੱਘੇ ਮਿਸ਼ਨਰੀ ਗੀਤਕਾਰ ਰੱਤੂ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਆਪਣੀ ਸੰਸਥਾ ਵੱਲੋਂ ਲੋਕਾਂ ਨੂੰ ਇਸ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਯੂ-ਟਿਊਬ ਚੈਨਲ ‘ਜਨਤੱਕ ਟੀਵੀ’ ਅਤੇ ਦਿ ਨਿਊਜ਼ ਬੀਕ ਯੂ-ਟਿਊੂਬ ਚੈਨਲ ’ਤੇ ਕੀਤਾ ਜਾਵੇਗਾ। ਇਸ ਦੌਰਾਨ ਦੋ ਬੁੱਕ ਸਟਾਲ ਵੀ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…