ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਿਵੀਜ਼ਨ ਨੇ 30 ਬੈੱਡ ਤੇ 15 ਆਕਸੀਜਨ ਕੰਸਨਟ੍ਰੇਟਰਜ਼ ਕੀਤੇ ਦਾਨ

ਸਿਹਤ ਮੰਤਰੀ ਵੱਲੋਂ ਯੋਗਦਾਨ ਦੀ ਸ਼ਲਾਘਾ, ਕਿਹਾ ਸੰਕਟ ਦੀ ਘੜੀ ਸਮੇਂ ਉਦਯੋਗਾਂ ਵੱਲੋਂ ਕੀਤੀ ਸਹਾਇਤਾ ਅਹਿਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਦੇ ਸਵਰਾਜ ਡਿਵੀਜ਼ਨ ਕੋਵਿਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ’ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਸਹਾਇਤਾ ਲਈ ਅੱਗੇ ਆਈ ਹੈ। ਅਦਾਰੇ ਵੱਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਉਨ੍ਹਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮਾਰਫ਼ਤ ਆਪਣੀ ਮਦਦ ਸਰਕਾਰ ਤੱਕ ਪਹੁੰਚਦੀ ਕੀਤੀ ਗਈ ਹੈ। ਸਵਰਾਜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਵਰਾਜ ਟਰੈਕਟਰਜ਼ ਨੇ ਇਸ ਸੰਕਟ ਸਮੇਂ ਸਰਕਾਰ ਦਾ ਪੱਖ ਪੂਰਿਆ ਹੈ ਅਤੇ ਰਾਜ ਨਾਲ ਨੇੜਲੇ ਤਾਲਮੇਲ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਉਦਯੋਗ ਦਾ ਸਮਰਥਨ ਮਹੱਤਵਪੂਰਣ ਹੈ ਅਤੇ ਸਵਰਾਜ ਨੇ ਦੇਸ਼ ਦੇ ਵੱਡੇ ਕਾਰਪੋਰੇਟ ਹੋਣ ਦੀ ਅਸਲ ਭੂਮਿਕਾ ਨਿਭਾਈ ਹੈ।
ਸਵਰਾਜ ਟਰੈਕਟਰਜ਼ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਵਿੰਗ ਦੇ ਮੁਖੀ ਅਰੁਣ ਰਾਘਵ ਨੇ ਕਿਹਾ ਕਿ 10 ਲੀਟਰ ਦੀ ਸਮਰੱਥਾ ਵਾਲੇ ਇਨ੍ਹਾਂ ਕੰਸਨਟੇ੍ਰਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀਐਸਆਰ ਵਿੰਗ ਮਹਾਮਾਰੀ ’ਤੇ ਕਾਬੂ ਪਾਉਣ ਲਈ ਸੂਬੇ ਦੇ ਅਮਲੇ ਨਾਲ ਨੇੜਿਓਂ ਤਾਲਮੇਲ ਰਾਹੀਂ ਕੰਮ ਕਰ ਰਿਹਾ ਹੈ। ਇਸ ਵੱਲੋਂ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾਂ ਅਤੇ ਪੀਪੀਈਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਦੇ ਕਾਰਜ ਲਈ ਟਰੈਕਟਰ ਅਤੇ ਫੂਡ ਪੈਕਟ ਤੇ ਫੇਸ ਮਾਸਕ ਆਦਿ ਮੁਹੱਈਆ ਕਰਵਾਏ ਗਏ ਸਨ। ਇਸ ਮੌਕੇ ਐਸਐਮਓ ਡਾ. ਵਿਜੇ ਭਗਤ ਅਤੇ ਡਾ. ਐਚਐਸ ਚੀਮਾ ਸਮੇਤ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਓਐਸਡੀ ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…