nabaz-e-punjab.com

ਬਰਗਾੜੀ ਬੇਅਦਬੀ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਮੂੁਲਜ਼ਮ ਸੰਦੀਪ ਬਰੇਟਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਈ:
ਕਰੀਬ ਅੱਠ ਸਾਲ ਪਹਿਲਾਂ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਵਿੱਚ ਬਰੇਟਾ ਦਾ ਨਾਮ ਸਾਹਮਣੇ ਆ ਰਿਹਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਸਮੇਤ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਸੰਦੀਪ ਬਰੇਟਾ ਨੂੰ ਲਿਆਉਣ ਲਈ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ।
ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੇ ਘਟਨਾਵਾਂ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਰਾਮ ਰਹੀਮ ਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਤੇ ਇਨ੍ਹਾਂ ਦਿਨਾਂ ਵਿਚ ਅਦਾਲਤ ਵਿੱਚ ਸੁਣਵਾਈ ਵੀ ਚੱਲ ਰਹੀ ਹੈ। ਪਰ ਮਾਣਯੋਗ ਸੁਪਰੀਮ ਕੋਰਟ ਨੇ ਮੁਲਜ਼ਮ ਡੇਰਾ ਪੈਰੋਕਾਰਾਂ ਦੀ ਪਟੀਸ਼ਨ ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋੱ ਚੰਡੀਗੜ੍ਹ ਤਬਦੀਲ ਕਰ ਦਿੱਤੇ ਹਨ।
ਐਸਆਈਟੀ ਦੀ ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਐਸਆਈਟੀ ਅਨੁਸਾਰ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…