ਪੰਜਾਬ ਸਰਕਾਰ ਦਾ ਮੁੱਖ ਮੰਤਵ ਕਰੈਸ਼ਰ ਤੇ ਮਾਈਨਿੰਗ ਦੇ ਕੰਮ ਨੂੰ ਰੂਲਾਂ ਅਨੁਸਾਰ ਚਲਾਉਣਾ: ਡੀਸੀ ਸਪਰਾ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਕਰੈਸ਼ਰ ਮਾਲਕਾਂ ਤੇ ਰੇਤੇ ਦੀਆਂ ਖੱਡਾਂ ਦੇ ਠੇਕੇਦਾਰਾਂ ਨਾਲ ਮੀਟਿੰਗ

ਮਾਈਨਿੰਗ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਚਰਨਦੇਵ ਸਿੰਘ ਮਾਨ ਨੋਡਲ ਅਫ਼ਸਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਦਾ ਮੁੱਖ ਮੰਤਵ ਰਾਜ ਵਿਚ ਕਰੈਸ਼ਰ ਅਤੇ ਮਾਈਨਿੰਗ ਦੇ ਕੰਮਕਾਜ਼ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਚਲਾਉਣਾ ਹੈ ਤਾਂ ਜੋ ਰਾਜ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੂੰ ਨਿਰਧਾਰਤ ਰੇਟਾਂ ਅਨੁਸਾਰ ਰੇਤਾ ਅਤੇ ਬਜਰੀ ਮਿਲ ਸਕੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਦੇ ਕਰੈਸ਼ਰ ਮਾਲਕਾਂ ਅਤੇ ਰੇਤੇ ਦੀਆਂ ਖੱਡਾਂ ਦੇ ਠੇਕੇਦਾਰਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਅਤੇ ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਜ਼ਿਲ੍ਹਾ ਮਾਈਨਿੰਗ ਅਫ਼ਸਰ ਚਮਨ ਲਾਲ ਅਤੇ ਮੁੱਖ ਦਫਤਰ ਮਾਈਨਿੰਗ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਡੀਸੀ ਸ੍ਰੀਮਤੀ ਸਪਰਾ ਨੇ ਕਰੈਸ਼ਰ ਮਾਲਕਾਂ ਅਤੇ ਰੇਤੇ ਦੀਆਂ ਖੱਡਾਂ ਦੇ ਠੇਕੇਦਾਰਾਂ ਨੂੰ ਆਖਿਆ ਕਿ ਉਹ ਆਪੋ ਆਪਣੇ ਦਾਇਰੇ ਵਿਚ ਰਹਿਕੇ ਲਾਇੰਸੈਂਸ ਦੀਆਂ ਸ਼ਰਤਾਂ ਅਤੇ ਰੂਲਾਂ ਮੁਤਾਬਿਕ ਆਪਣਾਂ ਆਪਣਾਂ ਕਾਰੋਬਾਰ ਕਰਨ। ਸਹੀ ਕੰਮ ਲਈ ਕੋੋਈ ਵੀ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦਾ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਨੂੰ ਬਿਨਾਂ ਵਜ੍ਹਾ ਤੰਗ ਨਹੀਂ ਕਰੇਗਾ। ਉਨ੍ਹਾਂ ਜਿਲ੍ਹੇ ਵਿਚ ਕਰੈਸ਼ਰ ਅਤੇ ਰੇਤੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਰੂਲਾਂ ਮੁਤਾਬਿਕ ਕੰਮ ਹੋਵੇਗਾ ਤਾਂ ਨਾ ਕਰੈਸ਼ਰ ਮਾਲਕਾਂ, ਨਾ ਰੇਤੇ ਦੇ ਠੇਕੇਦਾਰਾਂ ਅਤੇ ਨਾ ਹੀ ਲੋਕਾਂ ਨੂੰ ਕਿਸੇ ਕਿਸਮ ਪਰੇਸ਼ਾਨੀ ਆਵੇਗੀ। ਉਨ੍ਹਾਂ ਕਿਹਾ ਕਿ ਜਿਲਾ੍ਹ ਪ੍ਰਸ਼ਾਸਨ ਵੱਲੋਂ ਕਰੈਸ਼ਰਾਂ ਅਤੇ ਮਾਈਨਿੰਗ ਦੀ ਅਚਨਚੇਤੀ ਚੈਕਿੰਗ ਜਾਰੀ ਰੱਖੀ ਜਾਵੇਗੀ। ਇਸ ਮੰਤਵ ਲਈ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਇਸ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਵੀ ਵਿਸ਼ਵਾਸ ਦਿਵਾਇਆ ਕਿ ਜੇਕਰ ਕਰੈਸ਼ਰ ਮਾਲਕ ਜਾਂ ਰੇਤੇ ਦੀਆਂ ਖੱਡਾਂ ਦੇ ਠੇਕੇਦਾਰ ਨਿਰਧਾਰਤ ਸ਼ਰਤਾਂ ਅਤੇ ਰੂਲਾਂ ਮੁਤਾਬਿਕ ਕੰਮ ਕਰਨਗੇ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …