Nabaz-e-punjab.com

ਕਾਂਗਰਸ ਦੀਆਂ ਵਧੀਕੀਆਂ ਦਾ ਸਮਾਂ ਆਉਣ ’ਤੇ ਇੱਕ ਇੱਕ ਪਾਈ ਦਾ ਹਿਸਾਬ ਲਿਆ ਜਾਵੇਗਾ: ਮਜੀਠੀਆ

ਰਾਜੂ ਖੰਨਾ ਦੀ ਅਗਵਾਈ ਵਿੱਚ ਵਫ਼ਦ ਨੇ ਕੀਤੀ ਬਿਕਰਮ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਅਮਲੋਹ, 18 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਅੱਜ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਹਨਾਂ ਦੀ ਰਿਹਾਇਸ਼ ਤੇ ਚੰਡੀਗੜ੍ਹ ਵਿਖੇ ਮਿਲਿਆ। ਜਿੱਥੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਉਰਫ਼ ਰਾਜੂ ਖੰਨਾ ਵੱਲੋਂ ਨੌਜਵਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸ੍ਰੀ ਮਜੀਠੀਆ ਅੱਗੇ ਰੱਖੀਆਂ ਗਈਆਂ ਉੱਥੇ ਉਹਨਾਂ ਹਲਕਾ ਅਮਲੋਹ ਅਤੇ ਮਾਲਵਾ ਜੋਨ ਦੀ ਰਾਜਨੀਤਕ ਸਥਿਤੀ ਬਾਰੇ ਵੀ ਸ੍ਰੀ ਮਜੀਠੀਆ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਜਿੱਥੇ ਰਾਜੂ ਖੰਨਾ ਵੱਲੋਂ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆ ਤੇ ਝੂਠੇ ਪਰਚੇ ਦਰਜ ਕਰਕੇ ਧੱਕੇਸ਼ਾਹੀਆਂ ਦਾ ਮੁੱਦਾ ਧਿਆਨ ਵਿੱਚ ਲਿਆਂਦਾ ਗਿਆ, ਉੱਥੇ ਹਲਕੇ ਅੰਦਰ ਵਿਕਾਸ ਦੇ ਠੱਪ ਹੋਏ ਕਾਰਜਾਂ ਤੋਂ ਵੀ ਮਜੀਠੀਆਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਰਾਜੂ ਖੰਨਾ ਦੀ ਅਗਵਾਈ ਵਿੱਚ ਮਿਲੇ ਵਫ਼ਦ ਨੂੰ ਭਰੋਸਾ ਦਿੰਦਿਆ ਕਿਹਾ ਕਿ ਕਾਂਗਰਸੀਆਂ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਸਮਾਂ ਆਉਣ ਤੇ ਇੱਕ ਇੱਕ ਕਰਕੇ ਹਿਸਾਬ ਲਿਆ ਜਾਵੇਗਾ। ਜਿਹੜੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਾਂਗਰਸੀ ਮੰਤਰੀ ਅਤੇ ਵਿਧਾਇਕਾਂ ਦੀ ਸ਼ੈਅ ਤੇ ਅਕਾਲੀ ਵਰਕਰਾਂ ਅਤੇ ਆਗੂਆਂ ਖ਼ਿਲਾਫ਼ ਬਦਲਾ ਲਉ ਭਾਵਨਾ ਨਾਲ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹਨਾਂ ਝੂਠੇ ਪਰਚਿਆ ਨੂੰ ਸਰਕਾਰ ਆਉਣ ’ਤੇ ਤੁਰੰਤ ਰੱਦ ਕਰਕੇ ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਗਵਾਈ ਕੀਤੀ ਜਾਵੇਗੀ ਜਿਹਨਾਂ ਵੱਲੋਂ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਬਿਨਾ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸ੍ਰੀ ਮਜੀਠੀਆਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ ਨਹੀਂ ਹੈ। ਜਿੱਥੇ ਖਜਾਨਾ ਖਾਲੀ ਹੋਣ ਦਾ ਢੰਡੋਰਾ ਕਾਂਗਰਸ ਦੇ ਖਜਾਨਾ ਮੰਤਰੀ ਪਿੱਟ ਰਹੇ ਹਨ ਉਸ ਵਿੱਚ ਕੋਈ ਸਚਾਈ ਨਹੀਂ ਹੈ। ਅੱਜ ਹਰ ਵਰਗ ਅਤੇ ਮੁਲਾਜ਼ਮ ਤਨਖ਼ਾਹ ਨਾ ਮਿਲਣ ਕਾਰਨ ਸੜਕਾਂ ’ਤੇ ਪ੍ਰਦਰਸ਼ਨ ਲਈ ਮਜਬੂਰ ਹਨ। ਜਿਸ ਕਾਰਨ ਸੂਬੇ ਦੇ ਲੋਕ ਜਲਦ ਇਸ ਲੋਕ ਵਿਰੋਧੀ ਕਾਂਗਰਸ ਸਰਕਾਰ ਨੂੰ ਚਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਹਤੈਸ਼ੀ ਸਰਕਾਰ ਦਾ ਗਠਨ ਕਰਨ ਲਈ ਉਤਾਵਲੇ ਹਨ। ਮਿਲੇ ਇਸ ਵਫ਼ਦ ਵਿੱਚ ਸੀਨੀਅਰ ਅਕਾਲੀ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜ਼ਿਲ੍ਹਾ ਯੂਥ ਦਿਹਾਤੀ ਦੇ ਪ੍ਰਧਾਨ ਇਕਬਾਲ ਸਿੰਘ ਰਾਏ, ਜ਼ਿਲ੍ਹਾ ਯੂਥ ਸ਼ਹਿਰੀ ਦੇ ਪ੍ਰਧਾਨ ਪ੍ਰਹਿਲਾਦ ਸਿੰਘ ਬੱਸੀ, ਧਰਮਪਾਲ ਭੜੀ ਪੀਏ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…