Share on Facebook Share on Twitter Share on Google+ Share on Pinterest Share on Linkedin ਪਿੰਡ ਫਤਹਿਗੜ੍ਹ ਵਿੱਚ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਜੂਨ: ਇੱਥੋਂ ਦੇ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਦੀ ਅਗਵਾਈ ਵਿਚ ਲੋੜਵੰਦ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਕਰਵਾਏ ਗਏ। ਇਸ ਦੌਰਾਨ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਟਰੱਸਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਟਰੱਸਟ ਵੱਲੋਂ ਹਰੇਕ ਮਹੀਨੇ ਕਿਸੇ ਨਾ ਕਿਸੇ ਲੋੜਵੰਦ ਪਰਿਵਾਰ ਦੀ ਧੀ ਦੇ ਅਨੰਦੁਕਾਰਜ ਕਰਵਾਏ ਜਾਂਦੇ ਹਨ ਇਸੇ ਕੜੀ ਤਹਿਤ ਅੱਜ ਇੱਕ ਲੋੜਵੰਦ ਪਰਿਵਾਰ ਦੀ ਧੀ ਦੇ ਅਨੰਦੁਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਬਰਾਤ ਦਾ ਰਵਾਇਤੀ ਢੰਗ ਨਾਲ ਸਵਾਗਤ ਕੀਤਾ ਗਿਆ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਵਧੀਆ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹੇ ਲੋੜਵੰਦ ਪਰਿਵਾਰਾਂ ਦੀਆਂ ਦੇ ਅਨੰਦੁਕਾਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਮਾਜ ਵਿਚ ਧੀਆਂ ਨੂੰ ਬੋਝ ਨਾ ਸਮਝਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਬੱਚੀਆਂ ਨੂੰ ਕੱੁਖਾਂ ਵਿੱਚ ਕਤਲ ਕਰਵਾਉਣ ਦੀ ਥਾਂ ਉਨ੍ਹਾਂ ਦੀ ਵਧੀਆ ਪ੍ਰਵਰਿਸ਼ ਕੀਤੀ ਜਾਵੇ ਤਾਂ ਜੋ ਉਹ ਵੀ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਦਵਿੰਦਰ ਸਿੰਘ ਫਤਿਹਗੜ੍ਹ, ਹਰਜੀਤ ਗੋਲਾ ਫਤਿਹਗੜ੍ਹ, ਹਰਸਿਮਰਨ ਸਿੰਘ, ਲਖਵੀਰ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ