nabaz-e-punjab.com

ਮੇਜਰ ਬਚਨ ਸਿੰਘ ਦੀ ਯਾਦਗਾਰੀ ਟਰੱਸਟ ਨੇ ਕੀਤਾ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਫਤਹਿਗੜ੍ਹ ਵਿਖੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਦੀ ਅਗਵਾਈ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਹਰੇਕ ਮਹੀਨੇ ਕੀਤੇ ਜਾਂਦੇ ਅਨੰਦ ਕਾਰਜ ਦੀ ਲੜੀ ਤਹਿਤ ਅੱਜ ਵੀ ਇੱਕ ਲੋੜਵੰਦ ਪਰਿਵਾਰ ਦੀ ਧੀ ਦਾ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਵਿਆਹ ਕਰਵਾਇਆ ਗਿਆ। ਇਸ ਮੌਕੇ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਪਿਤਾ ਸਵਰਗੀ ਬਚਨ ਸਿੰਘ ਦੀ ਯਾਦ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਅਨੰਦਕਾਰਜ ਅਤੇ ਵਿਆਹ ਕਰਵਾਏ ਜਾਂਦੇ ਹਨ ਤਾਂ ਜੋ ਲੋੜਵੰਦ ਮਾਪੇ ਆਪਣੀਆਂ ਧੀਆਂ ਦੇ ਵਿਆਹ ਆਸਾਨੀ ਨਾਲ ਕਰ ਸਕਣ ਅਤੇ ਲੋਕ ਆਪਣੀਆਂ ਧਿਆਨ ਨੂੰ ਬੋਝ ਨਾ ਸਮਝਣ। ਉਨ੍ਹਾਂ ਦੱਸਿਆ ਕਿ ਨਵਵਿਆਹੀ ਜੋੜੀ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲਾ ਸਮਾਨ ਦਿੱਤਾ ਗਿਆ ਅਤੇ ਹਰਿਆਣਾ ਤੋਂ ਆਈ ਬਰਾਤ ਦਾ ਸਵਾਗਤ ਰਵਾਇਤ ਅਨੁਸਾਰ ਕੀਤਾ ਗਿਆ। ਇਸ ਮੌਕੇ ਪੰਚ ਅਮ੍ਰਿਤਪਾਲ ਸਿੰਘ ਫਤਹਿਗੜ੍ਹ, ਗੁਰਤੇਜ ਤੇਜ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਗੋਲਾ, ਸਿੰਮਾ ਫਤਿਹਗੜ੍ਹ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…