ਪੰਜਾਬ ਵਿੱਚ ‘ਆਪ’ ਦੀ ਸਰਕਾਰ ਲਿਆਉਣ ਲਈ ਮੁਲਾਜ਼ਮ ਵਰਗ ਦਾ ਵੱਡਾ ਯੋਗਦਾਨ: ਕੁਲਵੰਤ ਸਿੰਘ

ਉਦਯੋਗ ਭਵਨ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਾਰਚ:
ਪੰਜਾਬ ਬੋਰਡ ਕਾਰਪੋਰੇਸ਼ਨ ਮਹਾਂ ਸੰਘ ਵੱਲੋਂ ਉਦਯੋਗ ਭਵਨ ਵਿਖੇ ਸ਼ਹੀਦ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਪ ਦੇ ਸੰਯੁਕਤ ਸਕੱਤਰ ਸਤੀਸ਼ ਸੈਣੀ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਲਿਆਉਣ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦੇ ਮੁਲਾਜ਼ਮਾਂ ਦਾ ਹੈ, ਜਿਨ੍ਹਾਂ ਨੇ ਵੋਟਾਂ ਪਾ ਕੇ ਆਪ ਆਦਮੀ ਪਾਰਟੀ ਦੀ ਸਰਕਾਰ ਬਣਾਈ। ਉਨ੍ਹਾਂ ਪੰਜਾਬ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਸਮਾਰੋਹ ਵਿੱਚ ਵੱਖ-ਵੱਖ ਬੋਰਡ ਤੇ ਕਾਰਪੋਰੇਸ਼ਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਸੂਬਾ ਕਨਵੀਨਰ ਮਹਾਂ ਸੰਘ ਤਾਰਾ ਸਿੰਘ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ। ਮਹਾਂ ਸੰਘ ਦੇ ਜਰਨਲ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਪ੍ਰੋਗਰਾਮ ਦੇ ਅੰਤ ਵਿੱਚ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਸ਼ਹੀਦ ਭਗਤ ਸਿੰਘ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੀਐਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਦੀਪਾ ਰਾਮ, ਮੀਤ ਪ੍ਰਧਾਨ ਹਰਕੇਸ਼ ਰਾਣਾ, ਮੁਲਾਜ਼ਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ, ਪਰਮਜੀਤ ਸਿੰਘ, ਜਗਜੀਤ ਸਿੰਘ ਸੈਣੀ, ਬਲਵੰਤ ਸਿੰਘ, ਸਵਰਣ ਸਿੰਘ, ਮਨੋਹਰ ਸਿੰਘ ਪ੍ਰਧਾਨ ਪੀਐਸਆਈਡੀਸੀ, ਮੇਹਰ ਸਿੰਘ, ਗੁਰਜਿੰਦਰ ਸਿੰਘ ਮੰਡੀ ਬੋਰਡ, ਦਲਵਿੰਦਰ ਸਿੰਘ, ਕੁਲਦੀਪ ਸਿੰਘ ਪ੍ਰਧਾਨ ਪੁੱਲ ਤੇ ਸੜਕ ਵਿਕਾਸ ਬੋਰਡ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …