
ਅੌਰਤਾਂ ਨੂੰ ਆਤਮ ਨਿਰਭਰ ਬਣਨ ਲਈ ਸਵੈ-ਰੁਜ਼ਗਾਰ ਧੰਦੇ ਸੁਰੂ ਕਰਨ ਦੀ ਮੁੱਖ ਲੋੜ: ਡੀਸੀ ਸ੍ਰੀਮਤੀ ਸਪਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਅੌਰਤਾਂ ਨੂੰ ਆਤਮ ਨਿਰਭਰ ਬਨਣ ਲਈ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਪ੍ਰਾਪਤ ਕਰ ਕੇ ਸਵੈ ਰੁਜਗਾਰ ਧੰਦੇ ਸ਼ੁਰੂ ਕਰਨੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਸੈਲਫ ਹੈਲਪ ਗਰੁੱਪ ਬਣਾ ਕੇ ਸਵੈ-ਰੁਜ਼ਗਾਰ ਧੰਦਿਆਂ ਰਾਂਹੀ ਚੋਖੀ ਕਮਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪੰਜਾਬ ਨੈਸ਼ਨਲ ਬੈਂਕ ਗ੍ਰਾਮੀਣ ਸਵੈ-ਰੁਜਗਾਰ ਸੰਸਥਾਂ ਵੱਲੋਂ ਪਿੰਡ ਸਿਆਊ ਵਿਖੇ ਸਵੈ-ਰੁਜ਼ਗਾਰ ਧੰਦਿਆਂ ਦੀ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਅੌਰਤਾਂ ਨੂੰ ਸਰਟੀਫਿਕੇਟ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਗ੍ਰਾਮੀਣ ਸਵੈ ਰੁਜਗਾਰ ਸੰਸਥਾਂ ਜਿਸ ਵੱਲੋਂ ਸਵੈ-ਰੁਜ਼ਗਾਰ ਧੰਦਿਆਂ ਲਈ ਸਿਖਲਾਈ ਦਿੱਤੀ ਜਾਂਦੀ ਹੈ, ਰਾਂਹੀ ਵੱਧ-ਤੋੱ-ਵੱਧ ਸਿਖਲਾਈ ਪ੍ਰਾਪਤ ਕੀਤੀ ਜਾਵੇੇੇ। ਉਨ੍ਹਾਂ ਇਸ ਮੌਕੇ ਆਰਸੇਟੀ ਵੱਲੋੱ ਸਿਖਲਾਈ ਦੇਣ ਲਈ ਪਿੰਡਾਂ ਵਿੱਚ ਕੈਂਪ ਲਗਾਉਣ ਲਈ ਵੀ ਆਖਿਆ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਅੌਰਤਾਂ ਨੂੰ ਆਪਣੇ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੈਂਕਾਂ ਵੱਲੋੱ ਇਸ ਮੰਤਵ ਲਈ ਘੱਟ ਵਿਆਜ ਤੇ ਕਰਜੇ ਵੀ ਦਿੱਤੇ ਜਾਂਦੇ ਹਨ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਮੈਨੇਜਰ ਆਰ ਕੇ ਸੈਣੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀ ਪੀ.ਐਨ.ਬੀ. ਆਰਸੇਟੀ ਅਜਿਹੀ ਸੰਸਥਾਂ ਹੈ ਜੋ ਕਿ ਪੰਜਾਬ ਨੈਸ਼ਨਲ ਬੈਂਕ ਅਤੇ ਭਾਰਤ ਸਰਕਾਰ ਵੱਲੋੱ ਮਿਲ ਕੇ ਚਲਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਸ ਸੰਸਥਾਂ ਰਾਂਹੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਸਦੇ ਗਰੀਬ ਪਰਿਵਾਰਾਂ ਦੇ ਨੌਜਵਾਨ ਲੜਕੇ ਲੜਕੀਆਂ ਨੁੂੰ ਵੱਖ ਵੱਖ ਕਿਸਮ ਦੇ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਇਸ ਸੰਸਥਾ ਨੇ 5814 ਨੌਜਵਾਨ ਲੜਕੇ ਲੜਕੀਆਂ ਨੁੰ ਸਵੈ ਰੁਜਗਾਰ ਧੰਦਿਆਂ ਦੀ ਸਿਖਲਾਈ ਦਿੱਤੀ ਹੈ। ਜਿਨ੍ਹਾਂ ਵਿੱਚੋੱ 3338 ਸਿਖਿਆਰਥੀਆਂ ਆਪਣੇ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਕੇ ਚੰਗੀ ਆਮਦਨ ਕਮਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਮੰਤਵ ਕਿੱਤਾ ਮੁੱਖੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਪੰਜਾਬ ਨੈਸ਼ਨਲ ਬੈਂਕ ਗ੍ਰਾਮੀਣ ਸਵੈ ਰੁਜ਼ਗਾਰ ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਨੇ ਆਰਸੇਟੀ ਵੱਲੋਂ ਦਿੱਤੀ ਜਾਣ ਵਾਲੀ ਵੱਖ ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।