ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਜ਼ਿਲ੍ਹੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ। ਜਿਨ੍ਹਾਂ ਵਿੱਚ ਇਕ 66 ਕੇਵੀ ਸਬ ਸਟੇਸ਼ਨ ਅਤੇ ਪੰਜਾਬ ਬਾਇਓ ਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ। ਇਹ ਐਲਾਨ ਮੁੱਖ ਮੰਤਰੀ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤੇ ਗਏ। 66 ਕੇਵੀ ਸਬ ਸਟੇਸ਼ਨ-1 ਸੈਕਟਰ-82 ਦੀ ਆਈਟੀ ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ ਜਦੋਂਕਿ ਪੰਜਾਬ ਬਾਇਓ ਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ-81 ਦੀ ‘ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਦਾ ਖਾਸ ਤੌਰ ’ਤੇ ਜ਼ਿਕਰ ਕੀਤਾ ਜਿਨ੍ਹਾਂ ਨੇ ਮਹਾਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਨੂੰ 26 ਜਨਵਰੀ 2021 ਵਾਲੇ ਦਿਨ ਉਨਢਾਂ ਦੀ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਮੁਹਾਲੀ ਦੀਆਂ ਜਿਨ੍ਹਾਂ ਸ਼ਖ਼ਸੀਅਤਾਂ ਦਾ ਕੋਵਿਡ ਮਹਾਂਮਾਰੀ ਦੇ ਅੌਖੇ ਸਮੇਂ ਦੌਰਾਨ ਇਕ ਸਰਕਾਰੀ ਅਧਿਕਾਰੀ ਵਜੋਂ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਸਬੰਧੀ ਜ਼ਿਕਰ ਕੀਤਾ ਗਿਆ ਅਤੇ ਜੋ ਅੱਜ ਦੇ ਸਮਾਗਮ ਦੌਰਾਨ ਮੌਜੂਦ ਸਨ, ਉਨ੍ਹਾਂ ਵਿੱਚ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਸ਼ਾਮਲ ਸਨ। ਉਨਢਾਂ ਨੇ ਮੂਹਰਲੀ ਕਤਾਰ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸੀਮਤ ਜ਼ੋਨਾਂ/ਉੱਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ’ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ। ਉਨ੍ਹਾਂ ਤੋਂ ਇਲਾਵਾ ਜ਼ਿਲਾ ਐਪੀਡਿਮੋਲੋਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਵੀ ਕਰੋਨਾ ਨਾਲ ਨਜਿੱਠਣ ਸਬੰਧੀ ਬਿਹਤਰੀਨ ਸੇਵਾਵਾਂ ਦਿੰਦੇ ਹੋਏ ਆਪਣੇ ਇਕ ਸਾਲ ਦੇ ਬੱਚੇ ਨੂੰ ਉਸ ਦੀ ਸੁਰੱਖਿਆ ਹਿੱਤ ਆਪਣੇ ਪੇਕੇ ਘਰ ਛੱਡ ਦਿੱਤਾ ਅਤੇ ਖੁਦ ਦਿਨ-ਰਾਤ ਫੀਲਡ ਵਿੱਚ ਜਾ ਕੇ ਸੰਪਰਕ ਟਰੇਸਿੰਗ, ਟੈਸਟਿੰਗ ਨੂੰ ਯਕੀਨੀ ਬਣਾਇਆ ਅਤੇ ਇਸ ਮਹਾਮਾਰੀ ਤੋਂ ਬਚਾਅ ਸਬੰਧੀ ਕਾਰਜਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਿਆ।
ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਮੁੱਖ ਮੰਤਰੀ ਨੂੰ ਜ਼ਿਲ੍ਹੇ ਦੇ ਲੋਕਾਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਫਰੇਮ ਕੀਤਾ ਹੋਇਆ ਚਿੱਤਰ ਭੇਂਟ ਕੀਤਾ ਗਿਆ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਐਸਡੀਐਮ ਜਗਦੀਪ ਸਹਿਗਲ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਮਹਿਲਾ ਕਾਂਗਰਸ ਆਗੂ ਸਵਰਨਜੀਤ ਕੌਰ ਵੀ ਹਾਜ਼ਰ ਸਨ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…