ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਬੱਬੀ ਬਾਦਲ ਵੱਲੋਂ ਮੁਹਾਲੀ ਹਲਕੇ ਦੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਹਲਕੇ ਦੀ ਸਮੇਂ ਦੀਆਂ ਸਰਕਾਰਾਂ ਨੇ ਬਿਲਕੁਲ ਵੀ ਸਾਰ ਨਹੀਂ ਲਈ। ਜਿਸ ਦੇ ਨਤੀਜੇ ਵਜੋਂ ਸਮੁੱਚੇ ਹਲਕੇ ਅੰਦਰ ਸੀਵਰੇਜ, ਜਲ ਨਿਕਾਸੀ ਸਮੱਸਿਆ, ਟੁੱਟੀਆਂ ਸੜਕਾਂ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਪੇਂਡੂ ਖੇਤਰ ਦੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਦੌਰਾਨ ਕੀਤਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁਹਾਲੀ ਦੇ ਵਿਕਾਸ ਸਬੰਧੀ ਸਰਕਾਰਾਂ ਦੇ ਦਾਅਵੇ ਅਤੇ ਜ਼ਮੀਨੀ ਹਕੀਕਤ ਵਿੱਚ ਬਹੁਤ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰ ਵਿੱਚ ਲੋਕ ਸ਼ੁਰੂ ਤੋਂ ਹੀ ਸੜਕਾਂ, ਸੀਵਰੇਜ, ਪਾਣੀ ਵਰਗੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ। ਜੇਕਰ ਨੌਜਵਾਨ ਸਿਹਤ ਤੇ ਵਿੱਦਿਆ ਪੱਖੋਂ ਕਮਜ਼ੋਰ ਹੋਣਗੇ ਤਾਂ ਦੇਸ਼ ਕਿਵੇਂ ਤਰੱਕੀ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਪਾਰਟੀ ਨਹੀਂ ਬਲਕਿ ਕਿਰਦਾਰ ਦੇ ਕੇ ਆਪਣੀ ਵੋਟ ਪਾਉਣ ਅਤੇ ਵੋਟਾਂ ਮੰਗਣ ਆਉਣ ਵਾਲੇ ਉਮੀਦਵਾਰਾਂ ਨੂੰ ਪਹਿਲਾਂ ਕੀਤੇ ਚੋਣ ਵਾਅਦਿਆਂ ਬਾਰੇ ਜ਼ਰੂਰ ਸਵਾਲ ਕੀਤੇ ਜਾਣ।
ਇਸ ਮੌਕੇ ਅਵਤਾਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਜਗਤਾਰ ਸਿੰਘ ਜਗਤਪੁਰਾ, ਮਹਿੰਦਰ ਸਿੰਘ, ਹਰਚੇਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਕਰਤਾਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਰਣਧੀਰ ਸਿੰਘ ਧੀਰਾ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਕੰਵਲਜੀਤ ਸਿੰਘ ਪੱਤੋ, ਮੰਗਲ ਸਿੰਘ, ਗੁਰਜੰਟ ਸਿੰਘ ਗੁਡਾਣਾ, ਜਵਾਲਾ ਸਿੰਘ, ਹਨੀ ਰਾਣਾ ਜਗਤਪੁਰਾ, ਗੁਰਮੁੱਖ ਸਿੰਘ, ਤੇਜਿੰਦਰ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਸੰਜੂ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਠਸਕਾ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …