ਮਾਲੇਰਕੋਟਲਾ ਅਤੇ ਅਹਿਮਦਗੜ੍ਹ ਵਿੱਚ ਵਾਰਡਬੰਦੀ ਸਬੰਧੀ 21 ਅਪ੍ਰੈਲ ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼

ਉਪ ਮੰਡਲ ਮੈਜਿਸਟਰੇਟ ਪ੍ਰੀਤੀ ਯਾਦਵ ਨੇ ਨੋਡਲ ਅਫ਼ਸਰਾਂ\ਬੀਡੀਪੀਓਜ਼ ਦੀ ਮੀਟਿੰਗ ਵਿੱਚ ਜਾਰੀ ਕੀਤੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮਲੇਰਕੋਟਲਾ\ਅਹਿਮਦਗੜ੍ਹ, 15 ਅਪਰੈਲ:
ਮਾਲੇਰਕੋਟਲਾ/ਅਹਿਮਦਗੜ੍ਹ ਸਬ ਡਵੀਜ਼ਨ ਅਧੀਨ ਪੈਂਦੇ ਪਿੰਡਾਂ ਵਿਚ ਹੋੋਈ ਵਾਰਡਬੰਦੀ ਸਬੰਧੀ ਇਤਰਾਜ਼ 21 ਅਪ੍ਰੈਲ 2018 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਅੱਜ ਇੱਥੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਵਿੱਚ ਵਾਰਡਬੰਦੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਅਤੇ ਪੰਚਾਇਤ ਸਕੱਤਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਲੇਰਕੋਟਲਾ/ਅਹਿਮਦਗੜ੍ਹ ਦੀ ਉਪ ਮੰਡਲ ਮੈਜਿਸਟਰੇਟ ਡਾ. ਪ੍ਰੀਤੀ ਯਾਦਵ ਨੇ ਨੋਡਲ ਅਫ਼ਸਰਾਂ ਨੂੰ ਦੱਸਿਆ ਕਿ ਮਾਲੇਰਕੋਟਲਾ/ਅਹਿਮਦਗੜ੍ਹ ਵਿਚ ਪੈਂਦੇ ਪਿੰਡਾਂ ਦੀ ਵਾਰਡਬੰਦੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਬੰਧਤ ਪਿੰਡਾਂ ਦੇ ਪੰਚਾਇਤ ਘਰਾਂ ਅਤੇ ਜਨਤਕ ਥਾਵਾਂ ਤੇ ਚਸਪਾ ਕੀਤੇ ਜਾਣ ਦੇ ਨਾਲ-ਨਾਲ ਪੰਚਾਇਤ ਸਕੱਤਰਾਂ ਅਤੇ ਚੌੌਂਕੀਦਾਰਾਂ ਰਾਹੀਂ ਆਮ ਲੋਕਾਂ ਦੀ ਜਾਣਕਾਰੀ ਹਿੱਤ ਮੁਸਤਰੀ ਮੁਨਾਦੀ ਵੀ ਕਰਵਾਈ ਜਾਵੇ।
ਵਾਰਡਬੰਦੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਸਬੰਧੀ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਨੂੰ ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਨੂੰ ਅਲਾਟ ਕੀਤੇ ਗਏ ਪਿੰਡਾਂ ਦੇ ਦਾਅਵੇ ਅਤੇ ਇਤਰਾਜ਼ ਉਹ ਆਪਣੇ ਦਫਤਰ ਵਿਚ ਹੀ ਪ੍ਰਾਪਤ ਕਰਨ। ਹਦਾਇਤਾਂ ਅਨੁਸਾਰ ਮੌੌਕੇ ਤੇ ਸਬੰਧਤ ਨੋੋਡਲ ਅਫਸਰ ਅਤੇ ਪੰਚਾਇਤ ਸਕੱਤਰ ਵੱਲੋੋਂ ਪੜਤਾਲ ਕੀਤੀ ਜਾਵੇ। ਪੜਤਾਲ ਕਰਨ ਉਪਰੰਤ ਆਪਣੀ ਰਿਪੋੋਰਟ ਮਿਤੀ 21.04.2018 ਤੱਕ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਵਿਖੇ ਜਮ੍ਹਾਂ ਕਰਵਾਈ ਜਾਵੇ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਉਨ੍ਹਾਂ ਵੱਲੋੋਂ ਮਿਤੀ 30.04.2018 ਤੱਕ ਕੀਤਾ ਜਾਣਾ ਹੈ। ਇਸ ਲਈ ਪ੍ਰਾਪਤ ਹੋੋਏ ਦਾਅਵੇ ਅਤੇ ਇਤਰਾਜ਼ਾਂ ਦੀ ਸੁਣਵਾਈ ਲਈ ਮਿਤੀ ਅਤੇ ਸਮਾਂ ਨਿਸ਼ਚਿਤ ਕਰਵਾਉਣ ਉਪਰੰਤ ਇਤਰਾਜ਼ਕਰਤਾ ਨੂੰ ਦਫਤਰ ਹਾਜ਼ਰ ਆਉਣ ਲਈ ਨੋਟਿਸ ਜਾਰੀ ਕੀਤਾ ਜਾਵੇ। ਡਾ: ਪ੍ਰੀਤੀ ਯਾਦਵ ਨੇ ਸਮੂਹ ਹਾਜ਼ਰੀਨ ਨੂੰ ਹਦਾਇਤ ਕਰਦਿਆਂ ਦੱਸਿਆ ਕਿ ਇਹ ਕੰਮ ਬਹੁਤ ਅਹਿਮ ਅਤੇ ਮਿਤੀਬੱਧ ਕੰਮ ਹੈ, ਇਸ ਇਹ ਕੰਮ ਪੂਰੀ ਤਰ੍ਹਾਂ ਨਿਰਪੱਖ ਹੋੋ ਕੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…