nabaz-e-punjab.com

ਰਿਪੁਮਦਮਨ ਮਲਿਕ ਨੇ ਕੈਨੇਡਾ ’ਚ ਖਾਲਸਾ ਕਰੈਡਿਟ ਬੈਂਕ ਤੇ ਖਾਲਸਾ ਸਕੂਲ ਬਣਾ ਕੇ ਕੌਮ ਦੀ ਸੇਵਾ ਕੀਤੀ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਜੁਲਾਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਅਤੇ ਸਿੱਖ ਕੌਮ ਦੀ ਸੇਵਾ ਵਿਚ ਲੱਗੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਨਾਲ ਸਿੱਖ ਕੌਮ ਨੂੰ ਕਦੇ ਵੀ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ। ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿੱਚ ਸ੍ਰੀ ਬਡਹੇੜੀ ਨੇ ਕਿਹਾ ਕਿ ਸ੍ਰੀ ਮਲਿਕ ਨਾ ਸਿਰਫ਼ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲੱਗੇ ਸਨ ਬਲਕਿ ਉਹ ਕਈ ਦਹਾਕਿਆਂ ਤੋਂ ਕੈਨੇਡਾ ਦੀ ਧਰਤੀ ’ਤੇ ਜਾਂਦੇ ਪ੍ਰਵਾਸੀਆਂ ਦੀ ਮਦਦ ਕਰਦੇ ਸਨ। ਉਨ੍ਹਾਂ ਕਿਹਾ ਕਿ ਰਿਪੁਮਦਮਨ ਸਿੰਘ ਮਲਿਕ ਨੇ ਕੈਨੇਡਾ ਵਿੱਚ ਖਾਲਸਾ ਕਰੈਡਿਟ ਬੈਂਕ ਤੇ ਖਾਲਸਾ ਸਕੂਲ ਬਣਾ ਕੇ ਸਿੱਖ ਕੌਮ ਦੀ ਵੱਡੀ ਸੇਵਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਮਲਿਕ ਦਾ ਨਾਂ ਜਦੋਂ 1985 ਵਿੱਚ ਕਨਿਸ਼ਕ ਬੰਬ ਕਾਂਡ ਵਿੱਚ ਨਾਲ ਜੁੜਿਆ ਤਾਂ ਉਸ ਤੋਂ ਬਾਅਦ 150 ਮਿਲੀਅਨ ਡਾਲਰ ਖਰਚਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਨੇ 2005 ਵਿਚ ਬਾ ਇੱਜ਼ਤ ਬਰੀ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਕੌਮ ਨੂੰ ਵੱਡੀ ਘਾਟ ਪਈ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਵਿਚਾਰਾਂ ਵਾਲੇ ਤੇ ਗੁਰੂ ਦੇ ਸਿੱਖਾਂ ਨੂੰ ਸੰਭਾਲਣ ਵਾਲੇ ਦੇ ਸਖ਼ਸ਼ ਦਾ ਜਾਣਾ ਕੌਮ ਲਈ ਦਰਦਨਾਕ ਗੱਲ ਹੈ ਅਤੇ ਉਨ੍ਹਾਂ ਦਾ ਕਤਲ ਕਰਨ ਵਾਲਿਆਂ ਨੂੰ ਇਹ ਘਿਨਾਉਣੀ ਕਾਰਵਾਈ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਪਰਵਾਰ ਅਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ।

Load More Related Articles

Check Also

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ ਝੋਨੇ ਦੀਆਂ ਬੈਨ ਕੀਤੀਆਂ ਕਿ…